ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਚੈੱਕ ਬਾਉਂਸ ਮੁਕੱਦਮੇ ਵਿਚ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਮਨੋਜ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਨੇ ਦੀਪ ਕੁਮਾਰ ਪਾਸੋਂ 3 ਲੱਖ ਰੁਪਏ ਲੈਣੇ ਸਨ, ਜਿਸ 'ਤੇ ਚੈੱਕ ਬਾਉਂਸ ਹੋਣ ਤੋਂ ਬਾਅਦ ਮਨੋਜ ਕੁਮਾਰ ਨੇ ਦੀਪ ਕੁਮਾਰ ਦੇ ਖ਼ਿਲਾਫ਼ ਅਦਾਲਤ ਵਿਚ ਕੇਸ ਦਾਇਰ ਕੀਤਾ ਸੀ ਤੇ ਦੀਪ ਕੁਮਾਰ ਖ਼ਿਲਾਫ਼ ਕਾਰਵਾਈ ਹੋਣ ਤੋਂ ਬਾਅਦ ਉਕਤ ਵਿਅਕਤੀ ਅਦਾਲਤ ਵਿਚ ਪੇਸ਼ ਨਹੀਂ ਹੋਇਆ, ਜਿਸ ਨੰੂ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ, ਜਿਸ 'ਤੇ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਕਤ ਵਿਅਕਤੀ ਦੀ ਜ਼ਮਾਨਤ ਹੋਣ ਦਾ ਸਮਾਚਾਰ ਹੈ |