05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਿਵਲ ਹਸਪਤਾਲ ਵਿਖੇ ਨਾਮਾਲੂਮ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 26-09-2025
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਪੁਲਿਸ ਨੂੰ ਜੀ.ਟੀ ਰੋਡ ਦੇ ਨਵੇਂ ਬੱਸ ਸਟੈਂਡ ਬਾਬਾ ਬੰਦਾ ਸਿੰਘ ਬਹਾਦਰ ਪਾਸ ਇਕ ਨਾਮਾਲੂਮ ਬਜ਼ੁਰਗ ਵਿਅਕਤੀ ਦੇ ਬਿਮਾਰ ਹਾਲਤ 'ਚ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਪੁਲਿਸ ਨੇ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆ | ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪੁਲਿਸ ਦੁਆਰਾ ਉਕਤ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖ਼ਤ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਉਮਰ ਤਕਰੀਬਨ 40 ਤੋਂ 45 ਸਾਲ ਹੈ, ਜਿਸ ਪਾਸੋਂ ਕੋਈ ਵੀ ਸ਼ਨਾਖ਼ਤੀ ਕਾਰਡ ਵਗ਼ੈਰਾ ਨਹੀਂ ਮਿਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਚੋਣਾਂ ਸੰਬੰਧੀ ਹਰੇਕ ਤਰ੍ਹਾਂ ਦੀ ਜਾਣਕਾਰੀ ਲਈ ਸੋਸ਼ਲ ਮੀਡੀਆ ਕਿਊ.ਆਰ. ਕੋਡ ਜਾਰੀ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਮਾਤਾ ਗੁਜਰੀ ਇਨਕਲੇਵ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਏ. ਡੀ. ਸੀ. ਨਾਲ ਕੀਤੀ ਮੁਲਾਕਾਤ
Ad Position 24