05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਚੋਣਾਂ ਸੰਬੰਧੀ ਹਰੇਕ ਤਰ੍ਹਾਂ ਦੀ ਜਾਣਕਾਰੀ ਲਈ ਸੋਸ਼ਲ ਮੀਡੀਆ ਕਿਊ.ਆਰ. ਕੋਡ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 26-09-2025
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਅੱਜ ਦੇ ਦੌਰ 'ਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਲੋਕਾਂ ਤੱਕ ਹਰੇਕ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ਵਿਚ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉੱਭਰਿਆ ਹੈ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਆਮ ਲੋਕਾਂ ਤੱਕ ਚੋਣਾਂ ਸੰਬੰਧੀ ਹਰੇਕ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਚੋਣਾਂ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕੇ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦੱਸਿਆ ਕਿ ਜਾਰੀ ਕੀਤੇ ਗਏ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਆਮ ਲੋਕ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ (ਐਕਸ) ਤੇ ਯੂ.ਟਿਊਬ ਉੱਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ ਅਕਾਊਾਟ ਨਾਲ ਜੁੜ ਸਕਦੇ ਹਨ |
ਡਾ. ਥਿੰਦ ਨੇ ਦੱਸਿਆ ਕਿ ਕਿਊ.ਆਰ. ਕੋਡ ਸਕੈਨ ਕਰਕੇ ਚੋਣਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟ ਅਤੇ ਮੁੱਖ ਚੋਣ ਅਫ਼ਸਰ ਵਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਤੇ ਸਰਗਰਮ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਨਾਮਾਲੂਮ ਵਿਅਕਤੀ ਦੀ ਮੌਤ
Ad Position 24