05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੇ ਵਫ਼ਦ ਨੇ ਸਿਵਲ ਸਰਜਨ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 26-09-2025
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਭੁੱਟਾ ਦੀ ਅਗਵਾਈ ਹੇਠ ਨਵੇਂ ਆਏ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਯੂਨੀਅਨ ਵਲੋਂ ਸੰਬੰਧਿਤ ਕਾਡਰ ਦੀਆਂ ਮੰਗਾਂ, ਮਸਲਿਆਂ ਸੰਬੰਧੀ ਵੀ ਸਿਵਲ ਸਰਜਨ ਨਾਲ ਗੱਲਬਾਤ ਕੀਤੀ ਗਈ | ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਵਲੋਂ ਮੌਕੇ 'ਤੇ ਮੰਗਾਂ ਦਾ ਨਿਪਟਾਰਾ ਕੀਤਾ ਗਿਆ | ਇਸ ਮੌਕੇ ਦਲਵੀਰ ਸਿੰਘ ਜਨਰਲ ਸਕੱਤਰ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਸਤਨਾਮ ਸਿੰਘ, ਰਾਜਪ੍ਰੀਤ ਸਿੰਘ, ਗੁਰਵਿੰਦਰ ਸਿੰਘ ਅਤੇ ਜਗਰੂਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 28 ਨੂੰ ਅਗਲੀ ਖ਼ਬਰ ਚੋਣਾਂ ਸੰਬੰਧੀ ਹਰੇਕ ਤਰ੍ਹਾਂ ਦੀ ਜਾਣਕਾਰੀ ਲਈ ਸੋਸ਼ਲ ਮੀਡੀਆ ਕਿਊ.ਆਰ. ਕੋਡ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
Ad Position 24