ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 28 ਸਤੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ 'ਚ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਅਤੇ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ 'ਚ ਹੰੁਮ-ਹੁਮਾ ਕੇ ਪੁੱਜਣ ਦੀ ਅਪੀਲ ਕੀਤੀ |