05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪੇਂਡੂ ਖੇਤਰ 'ਚ ਫੌਗਿੰਗ ਕਰਾਉਣੀ ਯਕੀਨੀ ਬਣਾਈ ਜਾਵੇ-ਏ. ਡੀ. ਸੀ.

Ad Position 21
No active advertisement
ਅਜੀਤ ਡੈਸਕ 26-09-2025
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਅੰਦਰ 12 ਅਕਤੂਬਰ ਨੂੰ ਨੈਸ਼ਨਲ ਪਲਸ ਪੋਲੀਓ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿਚ 0 ਤੋਂ 5 ਸਾਲ ਦੇ ਲਗਪਗ 53286 ਨੇ ਪੋਲਿਓ ਰੋਕ ਬੂੰਦਾਂ ਪਿਲਾ ਕੇ ਕਵਰ ਕੀਤਾ ਜਾਵੇਗਾ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੁਆਰਾ ਕਰਵਾਈ ਗਈ ਇਸ ਮੀਟਿੰਗ ਵਿਚ ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਮੁਹਿੰਮ ਦੇ ਪਹਿਲੇ ਦਿਨ 381 ਬੂਥਾਂ ਅਤੇ ਅਗਲੇ ਦੋ ਦਿਨ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ | ਹਰਪ੍ਰੀਤ ਸਿੰਘ ਨੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਹੋਰ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ |
ਉਨ੍ਹਾਂ ਕਿਹਾ ਕਿ ਡੇਂਗੂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਸ਼ਹਿਰੀ ਖੇਤਰ ਦੇ ਨਾਲ-ਨਾਲ ਪੇਂਡੂ ਖੇਤਰ ਵਿਚ ਵੀ ਫੋਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ | ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਵਿਸ਼ਵ ਸਿਹਤ ਸੰਸਥਾ ਤੋਂ ਡਾ. ਬਿਕਰਮ ਗੁਪਤਾ, ਡੀ.ਐਮ.ਸੀ. ਡਾ. ਸਰਿਤਾ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ, ਡੀ.ਡੀ.ਐਚ.ਓ. ਡਾ ਪਾਰੁਲ ਗੁਪਤਾ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ, ਡੀ.ਪੀ.ਐਮ. ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ ਤੋਂ ਇਲਾਵਾ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਸੰਬੰਧੀ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ-ਵਿਧਾਇਕ ਹੈਪੀ ਅਗਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਦੀ ਚੋਣ ਮੌਕੇ ਇੰਜੀ. ਦਵਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ
Ad Position 24