15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਧਾਇਕ ਰਾਏ ਨੇ ਸੈਲਫ ਹੈਲਪ ਗਰੁੱਪ ਦੇ ਮੈਂਬਰਾਂ ਨੂੰ ਕਾਰੋਬਾਰ ਸ਼ੁਰੂ ਕਰਨ ਲਈ ਸੈਕਸ਼ਨ ਪੱਤਰ ਦਿੱਤੇ <br/>

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਤੇ ਬੀ. ਡੀ. ਪੀ. ਓ. ਦੀਪ ਸ਼ਿਖਾ ਸੈਲਫ਼ ਹੈਲਪ ਗਰੁੱਪ ਦੀਆਂ ਮਹਿਲਾਵਾਂ ਨੂੰ ਸਹਾਇਤਾ ਰਾਸ਼ੀ ਦੇ ਪੱਤਰ ਦਿੰਦੇ ਹੋਏ | ਅਜੀਤ ਤਸਵੀਰ <br/> 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਲੋਂ ਪਹਿਲ ਪ੍ਰੋਜੈਕਟ ਦੇ ਅਧੀਨ ਬਲਾਕ ਖੇੜਾ ਦੀਆਂ ਸੈਲਫ ਹੈਲਪ ਗਰੁੱਪ ਦੀਆਂ ਮੈਂਬਰਾਂ ਨੂੰ ਆਪਣੇ ਕਾਰੋਬਾਰ ਖੋਲ੍ਹਣ ਜਾਂ ਵਧਾਉਣ ਲਈ ਪੰਜ ਲੱਖ, ਪੰਜ ਹਜ਼ਾਰ ਅਜੀਵੀਕਾ ਲਈ ਵੰਡੇ ਗਏ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਸਰਕਾਰ ਦੁਆਰਾ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਦੇ ਪਹਿਲ ਪ੍ਰੋਜੈਕਟ ਤਹਿਤ ਸੈੱਲਫ਼ ਹੈਲਪ ਗਰੁੱਪ ਮੈਂਬਰਾਂ ਨੂੰ ਆਪਣਾ ਕਾਰੋਬਾਰ ਵਧਾਉਣ ਅਤੇ ਨਵਾਂ ਸ਼ੁਰੂ ਕਰਨ ਦੇ ਲਈ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਔਰਤਾਂ ਆਤਮ ਨਿਰਭਰ ਹੋਣਗੀਆਂ, ਉੱਥੇ ਹੀ ਆਰਥਿਕ ਪੱਖੋਂ ਮਜ਼ਬੂਤ ਹੋਣਗੀਆਂ | ਦੂਸਰੇ ਸੂਬਿਆਂ ਵਿਚ ਬਹੁਤ ਸਾਰੀਆਂ ਔਰਤਾਂ ਰਲ਼ ਕੇ ਚੰਗੇ ਕਾਰੋਬਾਰ ਕਰ ਰਹੀਆਂ ਹਨ ਅਤੇ ਮੁਨਾਫ਼ਾ ਕਮਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਨਾਲ ਸੰਬੰਧਿਤ ਹੋਰ ਔਰਤਾਂ ਨੂੰ ਵੀ ਇਨ੍ਹਾਂ ਸਕੀਮਾਂ ਦਾ ਲਾਭ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਆਰਥਿਕ ਪੱਖੋਂ ਸੁਰੱਖਿਅਤ ਬਣਾਉਣਾ ਚਾਹੀਦਾ ਹੈ | ਇਸ ਮੌਕੇ ਬੀ.ਡੀ.ਪੀ.ਓ. ਖੇੜਾ ਦੀਪ ਸ਼ਿਖਾ ਗਰਗ ਨੇ ਦੱਸਿਆ ਕਿ ਬਲਾਕ ਖੇੜਾ ਦੇ ਅਧੀਨ ਆਉਂਦੇ ਪਿੰਡਾਂ ਦੀਆਂ ਸੈੱਲਫ਼ ਹੈਲਪ ਗਰੁੱਪ ਨਾਲ ਸੰਬੰਧਿਤ ਮੈਂਬਰਾਂ ਨੂੰ ਪੰਜ ਲੱਖ ਪੰਜ ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਮੁਹੱਈਆ ਕਰਵਾਏ ਗਏ ਹਨ ਤੇ ਸਰਕਾਰ ਦੀ ਇਸ ਸਕੀਮ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਘਰੇਲੂ ਔਰਤਾਂ ਇਸ ਦਾ ਪੂਰਾ ਲਾਭ ਲੈ ਸਕਣ | ਸੈੱਲਫ਼ ਹੈਲਪ ਗਰੁੱਪ ਨਾਲ ਸੰਬੰਧਿਤ ਜਗਜੀਤ ਕੌਰ ਨੇ ਦੱਸਿਆ ਕਿ ਸਰਕਾਰ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਇਸ ਦੇ ਤਹਿਤ ਉਹ ਖ਼ੁਦ ਕਰੀਬ 32 ਹਜ਼ਾਰ ਵਿਦਿਆਰਥੀਆਂ ਦੀਆਂ ਵਰਦੀਆਂ ਬਣਾ ਚੁੱਕੇ ਹਨ, ਜਿਸ ਦਾ ਉਨ੍ਹਾਂ ਨੂੰ ਪੂਰਾ ਲਾਭ ਹੋਇਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਿੰਦਰ ਸਿੰਘ ਮੰਡੋਫਲ, ਬਲਵੀਰ ਸਿੰਘ ਚੀਮਾ, ਐਡ. ਰਾਹੁਲ ਅਤੇ ਵੱਡੀ ਗਿਣਤੀ ਵਿਚ ਸੈੱਲਫ਼ ਹੈਲਪ ਗਰੁੱਪਾਂ ਨਾਲ ਸੰਬੰਧਿਤ ਔਰਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ਦੇ ਮੰਚਨ ਦੌਰਾਨ ਸ੍ਰੀ ਰਾਮ ਜੀ ਦੀ ਬਰਾਤ ਦਾ ਸ਼ਹਿਰ ਵਾਸੀਆਂ ਨੇ ਫੁੱਲਾਂ ਨਾਲ ਕੀਤਾ ਸਵਾਗਤ <br/> ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਡੀ. ਸੀ. ਨੂੰ ਸੌਂਪੀ <br/>
Ad Position 24