ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਲੜਾਈ ਝਗੜੇ ਦੇ ਮੁਕੱਦਮੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੀ ਗਈ ਅÏਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਦੇ ਐਸ.ਐਚ.ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਕਮਲਦੀਪ ਕੌਰ (ਕਾਲਪਨਿਕ ਨਾਮ) ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਬਲਵੀਰ ਸਿੰਘ ਪੁੱਤਰ ਬਾਬੂ ਸਿੰਘ ਅਤੇ ਉਸੇ ਪਰਿਵਾਰ ਨਾਲ ਝਗੜਾ ਕਰਨ ਤੇ ਥਾਣਾ ਅਮਲੋਹ ਪੁਲਿਸ ਨੇ 15 ਜਨਵਰੀ 2018 ਨੂੰ ਲੜਾਈ ਝਗੜੇ ਦਾ ਇਕ ਮੁਕੱਦਮਾ ਦਰਜ ਕੀਤਾ ਸੀ | ਜਿਸ ਵਿਚ ਉਕਤ ਔਰਤ ਨੂੰ ਅਦਾਲਤ ਅਮਲੋਹ ਨੇ ਭਗੌੜਾ ਕਰਾਰ ਦਿੱਤਾ ਸੀ | ਜਿਸ ਤੇ ਪੀ.ਓ. ਸਟਾਫ਼ ਦੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ, ਉਕਤ ਔਰਤ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ | ਜਿੱਥੋਂ ਉਸ ਨੂੰ 14 ਦਿਨ ਲਈ ਨਾਭਾ ਜੇਲ ਭੇਜ ਦਿੱਤਾ ਗਿਆ |