15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਹਿੰਦ ਸ਼ਹਿਰ ਨਿਵਾਸੀਆਂ ਨੂੰ ਕੂੜੇ ਦੇ ਡੰਪ ਤੋਂ ਮਿਲੇਗੀ ਨਿਜਾਤ-'ਆਪ' ਕੌਂਸਲਰ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਸਰਹਿੰਦ ਸ਼ਹਿਰ ਦੇ ਰਸਤੇ 'ਤੇ ਬਣਿਆ ਕੂੜੇ ਦਾ ਡੰਪ ਜਲਦ ਖ਼ਤਮ ਹੋਵੇਗਾ, ਜਿੱਥੇ ਇਕ ਸੁੰਦਰ ਪਾਰਕ ਉਸਾਰੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕੂੜੇ ਦੇ ਡੰਪ ਤੋਂ ਨਿਜਾਤ ਮਿਲ ਸਕੇ, ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕੌਂਸਲਰ ਆਸ਼ਾ ਰਾਣੀ, ਕੌਂਸਲਰ ਦਵਿੰਦਰ ਕੌਰ, ਕੌਂਸਲਰ ਹਰਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸਰਹਿੰਦ ਅਧੀਨ ਆਉਂਦੇ ਸਰਹਿੰਦ ਸ਼ਹਿਰ ਦੇ ਰਸਤੇ 'ਤੇ ਲੰਬੇ ਸਮੇਂ ਤੋਂ ਲੱਗਿਆ ਕੂੜੇ ਦਾ ਡੰਪ ਲੋਕਾਂ ਲਈ ਸਿਰਦਰਦੀ ਬਣਿਆ ਹੋਇਆ ਸੀ, ਜਿਸ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਤੋਂ ਇਲਾਵਾ ਸ਼ਹਿਰ ਨਿਵਾਸੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉਨ੍ਹਾਂ ਕਿਹਾ ਕਿ ਕੂੜੇ ਦਾ ਡੰਪ ਜਿੱਥੇ ਸ਼ਹਿਰ ਦੀ ਸੁੰਦਰਤਾ ਨੂੰ ਵਿਗਾੜ ਰਿਹਾ ਸੀ, ਉੱਥੇ ਹੀ ਬਦਬੂ ਵੀ ਫੈਲਾ ਰਿਹਾ ਸੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਕਤ ਕੂੜੇ ਦਾ ਡੰਪ ਜਲਦ ਖ਼ਤਮ ਕੀਤਾ ਜਾਵੇਗਾ | ਜਿਸ ਨੂੰ ਖ਼ਤਮ ਕਰਨ ਦੇ ਲਈ ਸਰਹਿੰਦ ਸ਼ਹਿਰ ਵਿਖੇ ਡੋਰ ਟੂ ਡੋਰ ਕੂੜਾ ਲੈਣ ਲਈ ਸਰਵਿਸ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਹਿਰ ਵਾਸੀ ਥਾਂ-ਥਾਂ ਤੇ ਕੂੜਾ ਨਾ ਸੁੱਟਣ | ਉਨ੍ਹਾਂ ਕਿਹਾ ਕਿ ਜਿਸ ਥਾਂ ਦੇ 'ਤੇ ਕੂੜੇ ਦਾ ਡੰਪ ਬਣਿਆ ਹੋਇਆ ਸੀ, ਇਸ ਥਾਂ ਦੇ 'ਤੇ ਇਕ ਸੁੰਦਰ ਪਾਰਕ ਬਣਾਈ ਜਾ ਰਹੀ ਹੈ ਜੋ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਦ ਲਾਵੇਗੀ | ਉਨ੍ਹਾਂ ਕਿਹਾ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਇਹ ਉਪਰਾਲਾ ਕੀਤਾ ਗਿਆ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਨਿਵਾਸੀਆਂ ਦੇ ਲਈ ਗਲ਼ੇ ਦੀ ਹੱਡੀ ਬਣਿਆ ਹੋਇਆ ਸੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਸਿੰਘ ਜੱਸੀ, ਮਾਲਵਾ ਸੈਂਟਰਲ ਜ਼ੋਨ ਦੇ ਮੀਡੀਆ ਇੰਚਾਰਜ ਦੀਪਕ ਬਾਤਿਸ਼, ਬਲਾਕ ਪ੍ਰਧਾਨ ਬਲਵੀਰ ਸੋਢੀ, ਪਵੇਲ ਕੁਮਾਰ ਹਾਂਡਾ, ਪ੍ਰਧਾਨ ਮੂਲੇਪੁਰ ਮੰਡੀ ਰਜੇਸ਼ ਉੱਪਲ, ਦਫ਼ਤਰ ਸਕੱਤਰ ਬਹਾਦਰ ਖਾਂ, ਸਰਪੰਚ ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ ਹੜ੍ਹ ਪੀੜਤਾਂ ਲਈ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ <br/> ਅਗਲੀ ਖ਼ਬਰ ਅਸ਼ੋਕ ਧੀਮਾਨ 39ਵੀਂ ਵਾਰ ਧੀਮਾਨ ਬ੍ਰਾਹਮਣ ਸਭਾ ਬਸੀ ਪਠਾਣਾਂ ਦੇ ਪ੍ਰਧਾਨ ਚੁਣੇ <br/>
Ad Position 24