15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ <br/>

Ad Position 21
No active advertisement
ਪ੍ਰਤਿਭਾ ਖੋਜ ਮੁਕਾਬਲੇ ਦੌਰਾਨ ਵਿਦਿਆਰਥੀ ਲੋਕ ਸਾਜ਼ਾਂ 'ਤੇ ਆਧਾਰਿਤ ਪੇਸ਼ਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਪਿ੍ੰਸੀਪਲ ਵਨੀਤਾ ਗਰਗ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲਾ ਕਰਵਾਇਆ ਗਿਆ | ਪ੍ਰੋਗਰਾਮ ਨੂੰ ਯੁਵਕ ਭਲਾਈ ਵਿਭਾਗ ਦੀ ਨਿਗਰਾਨੀ ਹੇਠ ਸਿਰੇ ਚੜ੍ਹਾਇਆ ਗਿਆ | ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਾਲ 2025-26 ਦੇ ਯੁਵਕ ਮੇਲੇ ਸੰਬੰਧੀ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਮੇਲੇ ਵਿਚ ਚੁੰਨੀ ਕਲਾਂ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਆਈਟਮਾਂ 'ਚ ਭਾਗ ਲਿਆ ਜਾਣਾ ਹੈ | ਇਸ ਲਈ ਕਾਲਜ ਵਲੋਂ ਵਿਦਿਆਰਥੀਆਂ ਵਿਚ ਛੁਪੀ ਪ੍ਰਤਿਭਾ ਨੂੰ ਖੋਜਣ ਦੇ ਮੰਤਵ ਵਜੋਂ ਅੱਜ ਵਿਸ਼ੇਸ਼ ਤੌਰ 'ਤੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਗਿੱਧਾ, ਲੋਕ ਸਾਜ਼ਾਂ 'ਤੇ ਆਧਾਰਿਤ ਪੇਸ਼ਕਾਰੀ, ਭਾਰਤ ਨਾਟਿਅਮ, ਲੋਕ ਬੋਲੀਆਂ ਅਤੇ ਹੋਰ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ | ਯੁਵਕ ਭਲਾਈ ਵਿਭਾਗ ਦੀ ਕੋਆਰਡੀਨੇਟਰ ਡਾ. ਜਸਪ੍ਰੀਤ ਕੌਰ ਨੇ ਪ੍ਰੋਗਰਾਮ ਲਈ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਮੰਚ ਸੰਚਾਲਨ ਡਾ. ਦਵਿੰਦਰ ਸਿੰਘ ਵਲੋਂ ਕੀਤਾ ਗਿਆ | ਸੰਬੰਧਿਤ ਪ੍ਰੋਗਰਾਮ ਵਿਚ ਯੁਵਕ ਭਲਾਈ ਵਿਭਾਗ ਤੋਂ ਡਾ. ਜਤਿੰਦਰ ਸਿੰਘ, ਡਾ. ਸਤਪਾਲ ਸਿੰਘ, ਡਾ. ਦਲਬੀਰ ਸਿੰਘ, ਡਾ. ਰਵੀ ਸ਼ੰਕਰ, ਅਸਿਸਟੈਂਟ ਪ੍ਰੋ. ਰਾਜਪ੍ਰੀਤ ਕੌਰ, ਡਾ. ਨਵਜੋਤ ਕੌਰ ਅਤੇ ਬਾਕੀ ਸਟਾਫ਼ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਨੇ ਹੜ੍ਹ ਪੀੜਤਾਂ ਲਈ ਨੂੰ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ <br/>
Ad Position 24