15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਸੁਰੱਖਿਆ ਜ਼ਰੂਰੀ-ਜਸਵੀਰ ਸਿੰਘ ਸੇਖੋਂ <br/>

Ad Position 21
No active advertisement
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਸਰਕਾਰੀ ਸਕੂਲ ਕੋਟਲਾ ਬਜਵਾੜਾ ਵਿਖੇ ਬੱਚਿਆਂ ਦੀ ਮਿਡ-ਡੇ ਮੀਲ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ: ਕਰਨ<br/> 27-09-2025

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਬਜਵਾੜਾ ਦਾ ਅਚਨਚੇਤ ਦੌਰਾ ਕਰਕੇ ਉੱਥੇ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਮਿਡ-ਡੇ-ਮੀਲ ਦੀ ਗੁਣਵੱਤਾ ਦਾ ਨਿਰੀਖਣ ਕੀਤਾ | ਸ. ਸੇਖੋਂ ਨੇ ਨੈਸ਼ਨਲ ਫ਼ੂਡ ਸਕਿਓਰਟੀ ਐਕਟ-2013 ਅਤੇ ਪੰਜਾਬ ਫ਼ੂਡ ਸਕਿਓਰਟੀ ਰੂਲਜ਼-2016 ਨੂੰ ਇੰਨ-ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਰੋਜ਼ਾਨਾ ਤਿਆਰ ਹੋਣ ਵਾਲਾ ਭੋਜਨ ਵਿਦਿਆਰਥੀਆਂ ਦੀ ਸਿਹਤ ਲਈ ਲੋੜੀਂਦੇ ਪੌਸ਼ਟਿਕ ਤੱਤਾਂ ਦੇ ਅਨੁਕੂਲ ਹੋਣਾ ਚਾਹੀਦਾ ਹੈ ਅਤੇ ਇਸ ਨੂੰ ਧਿਆਨ 'ਚ ਰੱਖਦੇ ਹੋਏ ਸਕੂਲਾਂ ਦੀਆਂ ਖ਼ਾਲੀ ਪਈਆਂ ਥਾਵਾਂ 'ਤੇ ਘਰੇਲੂ ਬਗੀਚੀਆਂ ਸਥਾਪਿਤ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ | ਮੈਂਬਰ ਜਸਵੀਰ ਸਿੰਘ ਸੇਖੋਂ ਨੇ ਵਿਦਿਆਰਥੀਆਂ ਦੀ ਤੰਦਰੁਸਤੀ ਤੇ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੋਸ਼ਣ ਸੁਰੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਸਕੂਲਾਂ ਦੇ ਸਟਾਫ਼ ਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਖ਼ੁਰਾਕ ਕਮਿਸ਼ਨ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਹਦਾਇਤ ਕੀਤੀ ਕਿ ਮਿਫ-ਡੇ-ਮੀਲ ਦੀ ਤਿਆਰੀ ਸਮੇਂ ਸਰਕਾਰ ਵਲੋਂ ਤੈਅ ਮਾਪਦੰਡਾਂ ਦੀ ਪਾਲਨਾ ਕੀਤੀ ਜਾਵੇ ਅਤੇ ਸਾਫ਼-ਸਫ਼ਾਈ ਦਾ ਉਚੇਚਾ ਧਿਆਨ ਰੱਖਿਆ ਜਾਣਾ ਜ਼ਰੂਰੀ ਹੈ | ਉਨ੍ਹਾਂ ਨੇ ਸਕੂਲਾਂ ਦੇ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਕਮਲਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ, ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ <br/> ਅਗਲੀ ਖ਼ਬਰ ਘਰ-ਘਰ ਜਾ ਕੇ ਕੌਂਸਲਰ ਨੇ ਕਰਵਾਇਆ ਲਾਰਵੇ ਦਾ ਸਰਵੇ <br/>
Ad Position 24