15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਇਨੋਵੇਸ਼ਨ ਕਲੱਬ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਇੰਜੀਨੀਅਰ ਦਿਵਸ ਮੌਕੇ 'ਤੇ ਇਨੋਵੇਸ਼ਨ ਕਲੱਬ ਦਾ ਉਦਘਾਟਨ ਕੀਤਾ ਗਿਆ | ਸਮਾਰੋਹ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਅਤੇ ਡਾ. ਨਵਦੀਪ ਕੌਰ, ਡੀਨ ਰਿਸਰਚ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੀਨਤਾ-ਅਧਾਰਿਤ ਪਹਿਲ ਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਨਵੇਂ ਬਣੇ ਕਲੱਬ ਦੇ ਅਹੁਦੇਦਾਰਾਂ ਵਿਚ ਡਾ. ਸਰਪ੍ਰੀਤ ਸਿੰਘ ਪ੍ਰਧਾਨ, ਡਾ. ਸ਼ੀਨਮ ਮਲਹੋਤਰਾ ਉਪ ਪ੍ਰਧਾਨ, ਡਾ. ਕਿਰਨਪ੍ਰੀਤ ਕੌਰ ਖਜ਼ਾਨਚੀ ਅਤੇ ਗੁਰਪ੍ਰੀਤ ਕੌਰ ਫੈਕਲਟੀ ਕੋਆਰਡੀਨੇਟਰ ਸ਼ਾਮਿਲ ਹਨ | ਕਲੱਬ ਨੇ ਪਹਿਲੇ ਦਿਨ ਪਾਈਥਨ ਸਰਟੀਫਿਕੇਸ਼ਨ ਟੈੱਸਟ ਦਾ ਆਯੋਜਨ ਕੀਤਾ, ਜਿਸ ਵਿਚ 50 ਤੋਂ ਵੱਧ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਇਸ ਸਮਾਗਮ ਦਾ ਆਯੋਜਨ ਮਿਸ਼ਟੀ ਗਿਰੀ ਕਨਵੀਨਰ ਬੀ.ਟੈਕ 5ਵਾਂ ਸਮੈਸਟਰ, ਮਹਿਰਮਜੋਤ ਕੌਰ ਸਹਿ-ਕਨਵੀਨਰ ਦੁਆਰਾ ਕਲੱਬ ਦੇ ਵਿਦਿਆਰਥੀ ਕੋਆਰਡੀਨੇਟਰਾਂ ਦੇ ਨਾਲ ਕੀਤਾ ਗਿਆ | ਇਸ ਮੌਕੇ ਅੰਸ਼ ਇਨਫੋਟੈਕ ਦੇ ਸੀ.ਈ.ਓ ਆਸ਼ੀਹ ਕੁਮਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਸਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮੱਸਿਆ ਹੱਲ ਕਰਨ ਦੇ ਹੁਨਰਾਂ ਨੂੰ ਵਧਾਉਣਾ, ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ ਨੂੰ ਤਕਨਾਲੋਜੀ ਤੇ ਖੋਜ ਵਿਚ ਉੱਭਰ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਡੇਂਗੂ, ਮਲੇਰੀਆ ਤੋਂ ਬਚਾਅ ਲਈ ਕੀਤਾ ਜਾਗਰੂਕ <br/>
Ad Position 24