15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਉਦਯੋਗਿਕ ਦੌਰਾ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਬੀ.ਵੋਕੇਸ਼ਨਲ (ਰਿਟੇਲ ਮੈਨੇਜਮੈਂਟ) ਦੇ 40 ਵਿਦਿਆਰਥੀਆਂ ਨੂੰ ਕੰਧਾਰੀ ਬੀਵਰੇਜ ਪ੍ਰਾਈਵੇਟ ਲਿਮਟਿਡ ਨਬੀਪੁਰ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ | ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੀਵਰੇਜ ਖੇਤਰ ਵਿਚ ਉਤਪਾਦਨ, ਪੈਕੇਜ਼ਿੰਗ ਅਤੇ ਵੰਡ ਜਿਹੇ ਕਾਰਜਾਂ ਦਾ ਵਿਹਾਰਕ ਤਜ਼ਰਬਾ ਕਰਵਾਉਣਾ ਸੀ | ਦੌਰੇ ਦੌਰਾਨ ਅਧਿਕਾਰੀਆਂ ਵਲੋਂ ਜਿੱਥੇ ਵਿਦਿਆਰਥੀਆਂ ਨੂੰ ਪਲਾਂਟ ਦੀ ਉਤਪਾਦਨ ਕਾਰਜ ਬਾਰੇ ਜਾਣਕਾਰੀ ਦਿੱਤੀ ਗਈ ਉੱਥੇ ਨਾਲ ਹੀ ਉਨ੍ਹਾਂ ਨੂੰ ਆਧੁਨਿਕ ਉਤਪਾਦਨ ਪ੍ਰਕਿਰਿਆ, ਆਟੋਮੇਸ਼ਨ ਤਕਨੀਕਾਂ ਤੇ ਕੁਆਲਿਟੀ ਨਿਯੰਤਰਨ ਪ੍ਰਣਾਲੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਵੀ ਪ੍ਰਦਾਨ ਕੀਤੀ ਗਈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਨਾਲ ਹੀ ਉਨ੍ਹਾਂ ਦੇ ਅਕਾਦਮਿਕ ਅਤੇ ਉਦਯੋਗਿਕ ਸਿੱਖਿਆ ਵਿਚਕਾਰ ਪਾੜੇ ਨੂੰ ਖ਼ਤਮ ਕਰਨ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ | ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਮਾਰਕੀਟ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦੇਣ ਲਈ ਵਿਭਾਗ ਵਲੋਂ ਅਜਿਹੇ ਵਿੱਦਿਅਕ ਦੌਰੇ ਅਕਸਰ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਦੇ ਅੰਦਰੂਨੀ ਕੰਮਕਾਜ ਬਾਰੇ ਉਪਯੋਗੀ ਜਾਣਕਾਰੀ ਮਿਲ ਸਕੇ | ਇਸ ਦੌਰੇ ਦੌਰਾਨ ਵਿਭਾਗ ਦੇ ਪ੍ਰੋ. ਫ਼ਤਿਹਮਾਨ ਕੌਰ ਅਤੇ ਡਾ. ਨੀਤਿਕਾ ਵਰਮਾ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਖੰਟ ਨੇ ਵਿਧਾਇਕ ਹੈਪੀ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ <br/>
Ad Position 24