15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿਵਲ ਸਰਜਨ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ <br/>

Ad Position 21
No active advertisement
ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਸਿਹਤ ਵਿਭਾਗ ਦੇ ਅਧਿਕਾਰੀਆਂ ਸਮੇਤ ਲੋਕਾਂ ਨੂੰ ਜਾਗਰੂਕ ਕਰਨ ਸਮੇਂ | ਅਜੀਤ ਤਸਵੀਰ <br/> 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਸ਼ੁੱਕਰਵਾਰ 'ਡੇਂਗੂ ਤੇ ਵਾਰ' ਮੁਹਿੰਮ ਤਹਿਤ ਸਿਹਤ ਵਿਭਾਗ ਨੇ ਹਾਟ-ਸਪਾਟ ਏਰੀਏ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ | ਸਿਹਤ ਟੀਮਾਂ ਨੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਲੋਕਾਂ ਦੇ ਘਰ-ਘਰ ਜਾ ਕੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ | ਖੜੇ ਪਾਣੀ 'ਤੇ ਸਪਰੇਅ ਕੀਤੀ ਗਈ, ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ ਅਤੇ ਲਾਰਵਾ ਮਿਲਣ ਵਾਲੇ ਘਰਾਂ ਵਿਚ ਚਲਾਨ ਕੀਤੇ ਗਏ | ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜੱਟਪੁਰਾ ਮੁਹੱਲੇ ਵਿਚ ਇਨ੍ਹਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਜਦਕਿ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਹਮਾਂਯੂੰਪੁਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ ਨੇ ਨਵੀਂ ਆਬਾਦੀ ਸਰਹਿੰਦ, ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਹਮਾਂਯੂੰਪੁਰ, ਡਾ. ਸੰਪਨ ਅੱਤਰੀ ਨੇ ਮਾਡਰਨ ਵੈਲੀ ਵਿਖੇ ਇਨ੍ਹਾਂ ਗਤੀਵਿਧੀਆਂ ਦੀ ਅਚਨਚੇਤ ਚੈਕਿੰਗ ਕੀਤੀ | ਇਸ ਮੌਕੇ 'ਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ, ਨਗਰ ਪਾਲਿਕਾ ਤੋਂ ਮੁਨੀਸ਼ ਕੁਮਾਰ ਅਤੇ ਆਮ ਲੋਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਾਬਾਰਡ ਦੁਆਰਾ ਪ੍ਰਯੋਜਿਤ ਜੂਟ ਉਤਪਾਦਾਂ ਸੰਬੰਧੀ ਦਿੱਤੀ ਸਿਖਲਾਈ <br/> ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਉਦਯੋਗਿਕ ਦੌਰਾ <br/>
Ad Position 24