15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਲੱਗੀਆਂ ਇੰਟਰਲਾਕ ਟਾਇਲਾਂ ਅਤੇ ਸ਼ੈੱਡ ਦਾ ਵਿਧਾਇਕ ਨੇ ਕੀਤਾ ਉਦਘਾਟਨ <br/>

Ad Position 21
No active advertisement
ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਇੰਟਰਲਾਕ ਟਾਈਲ ਅਤੇ ਵਿਦਿਆਰਥੀਆਂ ਲਈ ਸਾਈਕਲ ਸ਼ੈੱਡ ਬਣਾਉਣ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਗੈਰੀ ਬੜਿੰਗ, ਹਰਪ੍ਰੀਤ ਪਿ੍ੰਸ, ਮੁੱਖ ਅਧਿਆਪਕਾ ਸਰਿਤਾ ਸਿੰਗਲਾ ਤੇ ਹੋਰ | ਅਜੀਤ ਤਸਵੀਰ <br/> 27-09-2025
ਮੰਡੀ ਗੋਬਿੰਦਗੜ੍ਹ, 26 ਸਤੰਬਰ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਕੂਲ ਡਡਹੇੜੀ 'ਚ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਇੰਟਰਲਾਕ ਟਾਇਲਾਂ ਅਤੇ ਵਿਦਿਆਰਥੀਆਂ ਲਈ ਸਾਈਕਲ ਸ਼ੈੱਡ ਬਣਾਉਣ ਦਾ ਉਦਘਾਟਨ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਪਿ੍ੰਸ ਕੌਂਸਲ ਪ੍ਰਧਾਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਪ੍ਰਧਾਨਗੀ ਰਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਤਹਿਗੜ੍ਹ ਸਾਹਿਬ ਨੇ ਕੀਤੀ | ਇਸ ਤੋਂ ਇਲਾਵਾ ਸਰਪੰਚ ਅਮਨਿੰਦਰ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਡਡਹੇੜੀ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਆਪਣੇ ਸੰਬੋਧਨ ਵਿਚ ਵਿਧਾਇਕ ਨੇ ਉਨ੍ਹਾਂ ਦੀ ਸਿੱਖਿਆਤੰਤਰ ਦੀ ਉਦਾਹਰਣ ਦੇ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕੀਤਾ | ਡੀ.ਈ.ਓ. ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੈਰੀ ਬੜਿੰਗ ਵਲੋਂ ਡੀ.ਈ.ਓ., ਦੀਪਕ ਕੁਮਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ, ਅੰਬਿਕਾ ਗਰੋਵਰ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ | ਡੀ.ਈ.ਓ. ਵਲੋਂ ਅੱਠਵੀਂ ਤੇ ਦਸਵੀਂ ਦੇ ਹੋਣਹਾਰ ਵਿਦਿਆਰਥੀਆਂ ਦਾ ਨਗਦ ਇਨਾਮ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ | ਅੰਤ ਵਿਚ ਮੁੱਖ ਅਧਿਆਪਕਾ ਵਲੋਂ ਆਏ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਚੇਅਰਮੈਨ ਮੇਜਰ ਸਿੰਘ, ਸ਼ਾਮ ਸੁੰਦਰ ਸ਼ਰਮਾ ਅਤੇ ਹੋਰ ਐਸ.ਐਮ.ਸੀ. ਮੈਂਬਰਾਂ ਦਾ ਇਸ ਕੰਮ ਵਿਚ ਯੋਗਦਾਨ ਬਦਲੇ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਵਿਚ ਭੁਪਿੰਦਰ ਸਿੰਘ ਸੰਧੂ, ਜਗਜੀਵਨ ਸਿੰਘ ਔਲਖ, ਜਸਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਬੀਰ ਸਿੰਘ ਗਰੇਵਾਲ, ਹਰਜੀਤ ਸਿੰਘ ਗਰੇਵਾਲ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਗਮਦੂਰ ਸਿੰਘ ਗਰੇਵਾਲ, ਆਰ.ਪੀ. ਸ਼ਾਰਦਾ, ਮਨਦੀਪ ਸਿੰਘ ਐਸ.ਡੀ.ਓ., ਸਾਬਕਾ ਸਰਪੰਚ ਰਣਬੀਰ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਮਾਸਟਰ ਜਗਿੰਦਰ ਸਿੰਘ, ਸਕੂਲ ਸਟਾਫ਼ਤੋਂ ਇਲਾਵਾ ਵਿਦਿਆਰਥੀ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਸੇਵਕ ਸੰਘ ਖਮਾਣੋਂ ਦੇ ਨਵੇਂ ਅਹੁਦੇਦਾਰਾਂ ਦੀ ਚੋਣ <br/> ਅਗਲੀ ਖ਼ਬਰ ਨਾਬਾਰਡ ਦੁਆਰਾ ਪ੍ਰਯੋਜਿਤ ਜੂਟ ਉਤਪਾਦਾਂ ਸੰਬੰਧੀ ਦਿੱਤੀ ਸਿਖਲਾਈ <br/>
Ad Position 24