15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਭਾਜਪਾ ਵਲੋਂ ਲੋਕਾਂ ਨੂੰ ਵੰਡੀਆਂ ਗਈਆਂ ਰਾਹਤ ਕਿੱਟਾਂ <br/>

Ad Position 21
No active advertisement
ਅਜੀਤ ਡੈਸਕ 27-09-2025
ਸ਼ੁਤਰਾਣਾ, 26 ਸਤੰਬਰ (ਨਵਜੋਤ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਮਹਾਰਾਣੀ ਪ੍ਰਨੀਤ ਕੌਰ ਅਤੇ ਬੀਬਾ ਜੈ ਇੰਦਰ ਕੌਰ ਦੇ ਸਹਯੋਗ ਨਾਲ ਸਰਕਲ ਸ਼ੁਤਰਾਣਾ ਵਿਖੇ ਰਾਸ਼ਨ ਅਤੇ ਰਾਹਤ ਕਿੱਟਾਂ ਵੰਡੀਆਂ ਗਈਆਂ | ਇਸ ਸੰਬੰਧੀ ਨਰਾਇਣ ਨਰਸੋਤ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕਿੱਟਾਂ ਸੈਂਟਰ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਭੇਜੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਰਾਸ਼ਨ, ਬੂਟ, ਕੱਪੜੇ, ਕੰਬਲ ਅਤੇ ਵਿਧਵਾ ਔਰਤਾਂ ਲਈ ਸੂਟ ਹਨ | ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹਰ ਚੰਗੇ-ਮਾੜੇ ਸਮੇਂ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਲੋੜਵੰਦਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਰਹੇਗੀ | ਇਸ ਮੌਕੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਸਮੇਤ ਸਰਕਲ ਪ੍ਰਧਾਨ ਨਿਰੰਕਾਰ ਸਿੰਘ ਸੰਧੂ, ਮੁਖਤਿਆਰ ਸਿੰਘ ਮੋਖਾ, ਸ਼ੁਬੇਗ ਸਿੰਘ, ਜਸਕਰਨ ਸਿੰਘ ਜਨਰਲ ਸਕੱਤਰ, ਸੁਸ਼ੀਲ ਕੁਮਾਰ ਯੂਥ ਆਗੂ, ਸਤਪਾਲ ਸ਼ਰਮਾ, ਰੂਡ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਨੇ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਭਗਵਾਨ ਸ੍ਰੀ ਵਾਲਮੀਕਿ ਸੇਵਕ ਸੰਘ ਖਮਾਣੋਂ ਦੇ ਨਵੇਂ ਅਹੁਦੇਦਾਰਾਂ ਦੀ ਚੋਣ <br/>
Ad Position 24