15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ <br/>

Ad Position 21
No active advertisement
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਪੈਨਸ਼ਨਰਜ਼ | ਤਸਵੀਰ: ਕਰਨ <br/> 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪੈਨਸ਼ਨ ਭਵਨ ਵਿਖੇ ਹਰਜੀਤ ਸਿੰਘ ਤਰਖ਼ਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਆਜ਼ਾਦ ਨੇ ਨਿਭਾਈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਤੋਂ ਵੱਧ ਪੈਸੇ ਦੇ ਕੇ ਯੋਗਦਾਨ ਪਾਇਆ | ਵੱਖ-ਵੱਖ ਬੁਲਾਰਿਆਂ ਹਰਚੰਦ ਸਿੰਘ ਪੰਜੋਲੀ, ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਪ੍ਰੇਮ ਸਿੰਘ ਨਲੀਨਾ, ਮਹਿੰਦਰ ਸਿੰਘ ਜੱਲ੍ਹਾ, ਰਾਮ ਮੂਰਤੀ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬਸੀ ਪਠਾਣਾਂ, ਦਰਬਾਰਾ ਸਿੰਘ, ਕਿ੍ਸ਼ਨ ਲਾਲ ਚਨਾਰਥਾਲ, ਮੱਘਰ ਸਿੰਘ ਅਮਲੋਹ, ਹਰਜਿੰਦਰ ਸਿੰਘ ਘੁੰਮਣ ਅਤੇ ਕਰਨੈਲ ਸਿੰਘ ਵਜ਼ੀਰਾਬਾਦ ਨੇ ਕਿਹਾ ਕਿ ਮਾਨ ਸਰਕਾਰ ਪੈਨਸ਼ਨਰਾਂ, ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਦੀ ਆ ਰਹੀ ਹੈ, ਕਿਉਂਕਿ ਸਰਕਾਰ ਜਥੇਬੰਦੀ ਨਾਲ ਮੀਟਿੰਗ ਦਾ ਸਮਾਂ ਤਹਿ ਕਰਕੇ, ਵਾਰ-ਵਾਰ ਮੀਟਿੰਗ ਕਰਨ ਤੋਂ ਭੱਜਦੀ ਆ ਰਹੀ ਹੈ, ਪੈਨਸ਼ਨਰਾਂ ਦੀਆਂ ਮੁੱਖ ਮੰਗਾਂ 2.59 ਦਾ ਗੁਣਾਂਕ, ਨੈਸ਼ਨਲ ਫਿਕਸਸੇਸ਼ਨ, ਡੀ.ਏ 16 ਫ਼ੀਸਦੀ ਦੇਣਾ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ, ਪੈਨਸ਼ਨਰਾਂ ਨੂੰ 55 ਡੀ.ਏ ਦੇ ਰਹੀ ਹੈ ਅਤੇ ਕੇਂਦਰ ਵਲੋਂ 3 ਫ਼ੀਸਦੀ ਹੋਰ ਡੀ.ਏ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 11 ਅਕਤੂਬਰ ਨੂੰ ਮੱੁਖ ਮੰਤਰੀ ਭਗਵੰਤ ਮਾਨ ਦੇ ਹਲਕੇ ਵਿਚ ਇਕ ਵਿਸ਼ਾਲ ਰੈਲੀ ਕਰਨ ਦਾ ਸੰਘਰਸ਼ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿਚ ਵੱਧ ਤੋਂ ਵੱਧ ਪੈਨਸ਼ਨਰ ਹਿੱਸਾ ਲੈਣਗੇ | ਅੰਤ ਵਿਚ ਹਰਜੀਤ ਸਿੰਘ ਤਰਖ਼ਾਣ ਮਾਜਰਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਯੋਗਦਾਨ ਪਾਇਆ ਹੈ | ਮੀਟਿੰਗ ਵਿਚ ਪਰਮਜੀਤ ਸਿੰਘ, ਅਜੈਬ ਸਿੰਘ ਖਮਾਣੋਂ, ਹਰਬੰਸ ਸਿੰਘ ਬਿਲਗਾ, ਓਮ ਪ੍ਰਕਾਸ਼ ਬਸੀ ਪਠਾਣਾਂ, ਰਾਮ ਰਾਜ, ਅਵਤਾਰ ਸਿੰਘ, ਜੋਧ ਸਿੰਘ, ਅਵਤਾਰ ਸਿੰਘ ਕਲੌਂਦੀ, ਸ਼ਿੰਗਾਰਾ ਸਿੰਘ ਭੜੀ, ਸੁਖਚੈਨ ਸਿੰਘ ਜੱਲ੍ਹਾ, ਚਰਨ ਸਿੰਘ ਸੇਖੋਂ, ਬਲਵਿੰਦਰ ਸਿੰਘ ਸੋਹੀ, ਹਰਪਾਲ ਸਿੰਘ, ਬਲਬੀਰ ਸਿੰਘ, ਨਾਜ਼ਰ ਸਿੰਘ, ਤਰਸੇਮ ਸਿੰਘ ਬਧੌਛੀ, ਗੁਰਮੁਖ ਸਿੰਘ, ਭਜਨ ਸਿੰਘ, ਸਤਪਾਲ ਸਿੰਘ, ਖੇਮ ਸਿੰਘ, ਲਾਲ ਚੰਦ, ਬਲਜੀਤ ਸਿੰਘ, ਦੀਦਾਰ ਸਿੰਘ ਢਿੱਲੋਂ, ਰਾਮ ਸਿੰਘ, ਗੁਰਚਰਨ ਸਿੰਘ, ਹਰਬੰਸ ਸਿੰਘ, ਮੋਹਨ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਦਾਅਵੇ ਖੋਖਲੇ-ਮਾਨ ਅਗਲੀ ਖ਼ਬਰ ਜੀ. ਐਸ. ਟੀ ਦੇ ਸੋਧੇ ਟੈਕਸਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਭੱਟੀ <br/>
Ad Position 24