15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਦਾਅਵੇ ਖੋਖਲੇ-ਮਾਨ

Ad Position 21
No active advertisement
ਅਜੀਤ ਡੈਸਕ 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰੀ ਸਕੂਲਾਂ ਵਿਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ 50 ਫ਼ੀਸਦੀ ਤੋਂ ਵੀ ਜ਼ਿਆਦਾ ਅਸਾਮੀਆਂ ਖ਼ਾਲੀ ਹੋਣ ਨਾਲ ਪੰਜਾਬ ਸਰਕਾਰ ਦੇ ਵਾਅਦਿਆਂ ਤੇ ਦਾਅਵਿਆਂ ਦੀ ਫ਼ੂਕ ਨਿਕਲ ਚੁੱਕੀ ਹੈ | ਜਦੋਂਕਿ ਸਰਕਾਰੀ ਸਕੂਲਾਂ ਵਿਚ 46 ਫ਼ੀਸਦੀ ਮੁੱਖ ਅਧਿਆਪਕਾਂ ਦੀਆਂ ਪੋਸਟਾਂ ਖ਼ਾਲੀ ਹਨ | ਉਨ੍ਹਾਂ ਕਿਹਾ ਕਿ ਜਿਸ ਸੂਬੇ ਦੇ ਆਉਣ ਵਾਲੇ ਭਵਿੱਖ ਨੂੰ ਹੀ ਸਹੀ ਸਮੇਂ ਤੇ ਸਹੀ ਅਗਵਾਈ ਨਾ ਮਿਲੇ ਤਾਂ ਉਸ ਸੂਬੇ ਦਾ ਭਵਿੱਖ ਕੀ ਹੋਵੇਗਾ, ਉਸ ਬਾਰੇ ਖ਼ੁਦ ਚਾਨਣ ਹੋ ਰਿਹਾ ਹੈ? ਸ. ਮਾਨ ਨੇ ਕਿਹਾ ਕਿ ਸਰਕਾਰ ਦੇ ਪ੍ਰਬੰਧ ਵਿਚ ਉਦੋਂ ਹੋਰ ਵੀ ਤਰੁੱਟੀਆਂ ਸਾਹਮਣੇ ਆ ਜਾਂਦੀਆਂ ਹਨ ਜਦੋਂ ਯੋਗਤਾ ਰੱਖਣ ਵਾਲੇ ਵੱਡੀ ਗਿਣਤੀ ਵਿਚ ਪਿ੍ੰਸੀਪਲ ਤੇ ਮੁੱਖ ਅਧਿਆਪਕ ਖ਼ਾਲੀ ਅਸਾਮੀਆਂ ਨੂੰ ਭਰਨ ਅਤੇ ਆਪਣੇ ਰੁਜ਼ਗਾਰ ਲਈ ਧਰਨੇ ਲਗਾ ਰਹੇ ਹੋਣ | ਜੇਕਰ ਅਧਿਆਪਕਾ ਨੂੰ ਹੀ ਆਪਣੇ ਹੱਕ ਲੈਣ ਲਈ ਧਰਨੇ, ਮੁਜ਼ਾਹਰੇ ਕਰਨੇ ਪੈਣ ਤਾਂ ਇਹੋ ਜਿਹੀ ਸਰਕਾਰ ਆਪਣੇ ਬੱਚਿਆਂ ਦੇ ਭਵਿੱਖ ਨੂੰ ਕਿਵੇਂ ਰੌਸ਼ਨ ਤੇ ਚੰਗੇਰਾ ਬਣਾ ਸਕਦੀ ਹੈ? ਸ. ਮਾਨ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਲੂਣਾ ਦਿੰਦਿਆਂ ਕਿਹਾ ਕਿ ਹੋਰ ਖੇਤਰਾਂ ਵਿਚ ਤਾਂ ਹੁਕਮਰਾਨਾਂ ਵਲੋਂ ਲੰਮੇ ਸਮੇਂ ਤੋਂ ਅਣਗਹਿਲੀਆਂ ਕੀਤੀਆਂ ਜਾਂਦੀਆਂ ਆ ਰਹੀਆਂ ਹਨ | ਪਰ ਵਿੱਦਿਆ ਤੇ ਸਿਹਤ ਦੇ ਖੇਤਰ ਵਿਚ ਕਦਾਚਿਤ ਕਿਸੇ ਤਰ੍ਹਾਂ ਦੀ ਕੋਈ ਕਮੀ ਜਾਂ ਪ੍ਰਬੰਧਕ ਤਰੁੱਟੀਆਂ ਨਹੀਂ ਹੋਣੀਆਂ ਚਾਹੀਦੀਆਂ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਪਿੱਛੇ 'ਆਪ' ਸਰਕਾਰ ਦਾ ਇਕਲੌਤਾ ਮਕਸਦ ਜਿਮਨੀ ਚੋਣਾਂ ਜਿੱਤਣਾ-ਐਡਵੋਕੇਟ ਧਾਰਨੀ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ <br/>
Ad Position 24