15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਪਿੱਛੇ 'ਆਪ' ਸਰਕਾਰ ਦਾ ਇਕਲੌਤਾ ਮਕਸਦ ਜਿਮਨੀ ਚੋਣਾਂ ਜਿੱਤਣਾ-ਐਡਵੋਕੇਟ ਧਾਰਨੀ

Ad Position 21
No active advertisement
ਅਜੀਤ ਡੈਸਕ 27-09-2025
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰਾ ਤੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੀਤੇ ਐਲਾਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਬੇਸ਼ੱਕ ਇਸ ਸਕੀਮ ਨੂੰ ਦਸੰਬਰ ਮਹੀਨੇ ਤੱਕ ਟਾਲ ਦਿੱਤਾ ਗਿਆ ਹੈ ਪਰ ਇਹ ਯੋਜਨਾ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕਰਨ ਪਿੱਛੇ 'ਆਪ' ਦੀ ਮੌਜੂਦਾ ਪੰਜਾਬ ਸਰਕਾਰ ਦਾ ਇਕਲੌਤਾ ਮਕਸਦ ਲੋਕਾਂ ਨੂੰ ਗੁਮਰਾਹ ਕਰਕੇ ਤੇ ਝੂਠੇ ਸਬਜ਼ਬਾਗ ਦਿਖਾ ਕੇ ਜ਼ਿਮਨੀ ਚੋਣਾਂ ਜਿੱਤਣਾ ਹੀ ਹੈ | ਕਿਉਂਕਿ 'ਆਪ' ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਬਣਨ 'ਤੇ ਬਿਹਤਰ ਸਿਹਤ ਸੇਵਾਵਾਂ ਦੇਣ, ਮਿਆਰੀ ਸਿੱਖਿਆ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫਾਰਮ ਭਰਵਾਏ ਗਏ ਸਨ, ਜੋ 'ਆਪ' ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕਾਰਜਕਾਲ 'ਚ ਵੀ ਪੂਰੇ ਨਹੀਂ ਹੋ ਸਕੇ | ਐਡਵੋਕੇਟ ਧਾਰਨੀ ਨੇ ਕਿਹਾ ਕਿ ਪਹਿਲਾਂ ਤੋਂ ਚੱਲ ਰਹੀ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਯੋਜਨਾ ਵੀ ਖਟਾਈ ਵਿਚ ਹੈ, ਕਿਉਂਕਿ ਪੰਜਾਬ ਸਰਕਾਰ ਵੱਲ ਸਰਕਾਰੀ ਤੇ ਨਿੱਜੀ ਹਸਪਤਾਲਾਂ ਦੀ 5 ਹਜ਼ਾਰ ਕਰੋੜ ਦੀ ਦੇਣਦਾਰੀ ਬਕਾਇਆ ਹੈ | ਜਿਸ ਕਰਕੇ ਪੀ.ਜੀ.ਆਈ ਵਰਗੇ ਵੱਡੇ ਹਸਪਤਾਲਾਂ ਨੇ ਵੀ 5 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਸਬੰਧੀ ਇਲਾਜ ਮੁਹੱਈਆ ਕਰਵਾਉਣ ਤੋਂ ਹੱਥ ਖੜੇ ਕਰ ਦਿੱਤੇ ਹਨ, ਹੁਣ 10 ਲੱਖ ਰੁਪਏ ਦਾ ਸਿਹਤ ਬੀਮਾ ਯੋਜਨਾ ਲਾਗੂ ਹੋਣ ਤੋਂ ਬਾਅਦ ਕੀ ਕਾਰਡ ਧਾਰਕਾਂ ਨੂੰ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਇਲਾਜ ਦੀ ਸਹੂਲਤ ਮਿਲ ਸਕੇਗੀ? ਅਜਿਹੇ ਕਈ ਸਵਾਲ ਖੜ੍ਹੇ ਕਰਦੀ ਹੈ | ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਸੈਂਕੜੇ ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ, ਸਰਕਾਰ ਉਨ੍ਹਾਂ ਪੀੜਤਾਂ ਦੀ ਬਾਂਹ ਫੜ੍ਹਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਦੀ ਬਜਾਏ ਝੂਠੇ ਐਲਾਨ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਹਰਵੀਰ ਕੌਰ ਨੇ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਨੂੰ ਕੀਤਾ ਹੋਰ ਤੇਜ਼ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਦਾਅਵੇ ਖੋਖਲੇ-ਮਾਨ
Ad Position 24