ਮੰਡੀ ਗੋਬਿੰਦਗੜ੍ਹ, 26 ਸਤੰਬਰ (ਇਕਬਾਲਦੀਪ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਮੋਨਿਕਾ ਦੀ ਅਗਵਾਈ ਹੇਠ ਰਾਸ਼ਟਰੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਸਕੂਲ ਦੇ ਮੀਡੀਆ ਕੋਆਰਡੀਨੇਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਵੇਰ ਦੀ ਸਭਾ ਦੌਰਾਨ ਪ੍ਰੋਗਰਾਮ ਅਫ਼ਸਰ ਕਿਸ਼ੋਰ ਕੁਮਾਰ ਵਲੋਂ ਕੌਮੀ ਸੇਵਾ ਯੋਜਨਾ ਦੇ ਉਦੇਸ਼ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤੇ ਵਿਦਿਆਰਥਣਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਬਾਰੇ ਇਕ ਫ਼ਿਲਮ ਵੀ ਦਿਖਾਈ ਗਈ | ਨਸ਼ਿਆਂ ਤੋਂ ਬਚਣ ਤੇ ਜਾਗਰੂਕਤਾ ਲਈ ਪੰਜਾਬੀ ਲੈਕਚਰਾਰ ਹਰਪਾਲ ਸਿੰਘ ਦੁਆਰਾ ਇਕ ਵਿਸ਼ੇਸ਼ ਲੈਕਚਰ ਵੀ ਦਿੱਤਾ ਗਿਆ | ਇਸ ਸਮਾਗਮ ਦੌਰਾਨ ਰਿਤੰਬਰਾ ਅਤੇ ਜਗਜੀਤ ਕੌਰ ਦੀ ਅਗਵਾਈ ਹੇਠ ਸਕੂਲ ਕੈਂਪਸ ਦੀ ਸਫ਼ਾਈ ਵੀ ਕੀਤੀ ਗਈ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਮੁਖੀ ਮੋਨਿਕਾ ਵਲੋਂ ਉਤਸ਼ਾਹਿਤ ਵੀ ਕੀਤਾ ਗਿਆ |