15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗਊ ਸੇਵਾ ਸਮਿਤੀ ਅਮਲੋਹ ਨੇ ਰਾਮਲੀਲ੍ਹਾ ਮੰਚਨ ਦਾ ਕੀਤਾ ਉਦਘਾਟਨ

Ad Position 21
No active advertisement
ਮੰਚ ਦੇ ਅਹੁਦੇਦਾਰ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ ਅਤੇ ਮੀਤ ਪ੍ਰਧਾਨ ਸੰਜੀਵ ਧੀਰ ਦਾ ਸਨਮਾਨ ਕਰਦੇ ਹੋਏ | ਤਸਵੀਰ: ਕੇਵਲ ਸਿੰਘ <br/> 27-09-2025
ਅਮਲੋਹ, 26 ਸਤੰਬਰ (ਕੇਵਲ ਸਿੰਘ)-ਸ੍ਰੀ ਰਾਮ ਕਲਾ ਮੰਚ ਅਮਲੋਹ ਵਲੋਂ ਪਬਲਿਕ ਸਰਾਏ ਵਿਚ ਚੱਲ ਰਹੀ ਸ੍ਰੀ ਰਾਮਲੀਲ੍ਹਾ ਮੰਚਨ ਮੌਕੇ ਗਊ ਸੇਵਾ ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਾਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ ਅਤੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਪ੍ਰੋਗਰਾਮ ਦਾ ਆਗਾਜ਼ ਕੀਤਾ | ਉਨ੍ਹਾਂ ਮੰਚ ਵਲੋਂ ਕੀਤੇ ਜਾਂਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਜਿੱਥੇ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਤੋਂ ਜਾਣੂੰ ਕਰਵਾਉਂਦੇ ਹਨ ਉੱਥੇ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ਼ਮਿਲ ਕੇ ਅਜਿਹੇ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਮੰਚ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕਲਾਕਾਰਾਂ ਨੇ 'ਚਾਚੀ ਤਾੜਕਾ' ਦਾ ਭਗਵਾਨ ਸ੍ਰੀ ਰਾਮ ਚੰਦਰ ਹੱਥਾੋ ਮਾਰੇ ਜਾਣ ਦਾ ਸਫ਼ਲ ਮੰਚਨ ਕੀਤਾ | ਇਸੇ ਦੌਰਾਨ ਜੋਤੀ ਪੰਚਡ ਕਰਨ ਦੀ ਰਸਮ ਸਮਾਜ ਸੇਵਕ ਨਰੇਸ਼ ਸ਼ਾਹੀ, ਵਿਨੋਦ ਮਿੱਤਲ, ਗਗਨ ਖੁੱਲਰ, ਨਵਤੇਜ ਅਰੋੜਾ, ਅਮਿਤ ਖੁੱਲਰ ਅਤੇ ਸ਼ੁਭਮ ਧੰਮੀ ਆਦਿ ਨੇ ਅਦਾ ਕੀਤੀ ਅਤੇ ਮੰਚ ਵਲੋਂ ਉਨ੍ਹਾਂ ਦਾ ਵੀ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਦਾਨੇਵਾਲਾ ਸਰਕਲ ਝੁਨੀਰ ਤੇ ਮਨਦੀਪ ਸਿੰਘ ਸਰਕਲ ਰਾਏਪੁਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਕੰਨਿਆ ਸਕੂਲ ਮੰਡੀ ਗੋਬਿੰਦਗੜ੍ਹ 'ਚ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ
Ad Position 24