ਮੰਡੀ ਗੋਬਿੰਦਗੜ੍ਹ, 27 ਸਤੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੇ ਮਾਂ ਖੇਡ ਕਬੱਡੀ ਨੂੰ ਫ਼ਰਸ਼ ਤੋਂ ਅਰਸ਼ 'ਤੇ ਪਹੁੰਚਾਇਆ ਹੈ | ਕਿਉਂਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਮੇਤ ਦੇਸ਼ਾਂ-ਵਿਦੇਸ਼ਾਂ ਵਿਚ ਕਬੱਡੀ ਕੱਪ ਕਰਵਾਕੇ ਇਤਿਹਾਸ ਸਿਰਜਿਆ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੀਰ ਬਾਬਾ ਚੇਤਨ ਸ਼ਾਹ ਸਪੋਰਟਸ ਕਲੱਬ ਪਿੰਡ ਕੁੰਭ ਵਲੋਂ ਕਰਵਾਏ ਗਏ 7ਵੇਂ ਕਬੱਡੀ ਕੱਪ 'ਚ ਸ਼ਾਮਿਲ ਹੋ ਕੇ ਖਿਡਾਰੀਆਂ ਦੀ ਹਾੌਸਲਾ ਅਫ਼ਜ਼ਾਈ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦੇ ਦਲਦਲ 'ਚੋਂ ਕੱਢਿਆ ਜਾ ਸਕਦਾ ਹੈ ਜਿਸ ਦੇ ਲਈ ਸਾਨੂੰ ਪਿੰਡ ਪੱਧਰ 'ਤੇ ਯਤਨ ਕਰਨ ਦੀ ਲੋੜ ਹੈ | ਉੱਥੇ ਹੀ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ 'ਚ ਵੀ ਪੜਾਈ ਦੇ ਨਾਲ-ਨਾਲ ਖੇਡਾਂ ਵਿਸ਼ੇਸ਼ ਹੋਣੀਆਂ ਚਾਹੀਦੀਆਂ ਹਨ | ਇਸ ਟੂਰਨਾਮੈਂਟ ਦੇ ਬੈਸਟ ਰੇਡਰ ਤੇ ਜਾਫੀ ਨੂੰ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਖੇਡ ਮੇਲੇ ਵਿਚ ਜਥੇਦਾਰ ਜਰਨੈਲ ਸਿੰਘ ਮਾਜਰੀ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਪਵਨ ਅਰੋੜਾ, ਜਸਪਾਲ ਸਿੰਘ ਕੁੰਭ, ਸੋਮਨਾਥ ਅਰੋੜਾ, ਜਗਦੀਪ ਸਿੰਘ, ਰਮਨ ਅਰੋੜਾ, ਸਚਿਨ ਅਰੋੜਾ, ਜੰਟੀ ਮਾਨ, ਰਣਧੀਰ ਸਿੰਘ, ਜੁਗਰਾਜ ਸਿੰਘ, ਕਰਨ ਮੌਦਗਿੱਲ, ਸਤਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਜੰਟ ਸਿੰਘ ਮਾਨ, ਸ਼ਿੰਗਾਰਾ ਸਿੰਘ, ਹਾਕਮ ਸਿੰਘ, ਮਹਿੰਦਰ ਸਿੰਘ, ਮੱਘਰ ਸਿੰਘ, ਨਰਿੰਦਰ ਸਿੰਘ, ਤਰਲੋਚਨ ਸਿੰਘ, ਡਾ. ਲਖਵਿੰਦਰ ਸਿੰਘ, ਹੈਪੀ, ਦਮਨ ਤੋਂ ਇਲਾਵਾ ਵੱਡੀ ਗਿਣਤੀ 'ਚ ਦਰਸ਼ਕ ਤੇ ਖਿਡਾਰੀ ਮੌਜੂਦ ਰਹੇ |