ਅਮਲੋਹ, 27 ਸਤੰਬਰ (ਕੇਵਲ ਸਿੰਘ)-ਅੱਜ ਤਿਉਹਾਰਾਂ ਦੇ ਚੱਲਦੇ ਅਮਲੋਹ ਪੁਲਿਸ ਵਲੋਂ ਢੋਲਾਂ ਵਾਲੇ ਚੌਂਕ 'ਤੇ ਵਿਸ਼ੇਸ਼ ਨਾਕਾ ਲਗਾ ਕੇ ਚੈਕਿੰਗ ਕੀਤੀ ਗਈ | ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਸਥਿਤੀ 'ਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਟ੍ਰੈਫ਼ਿਕ ਨਿਯਮਾਂ ਦੀ ਹਰ ਵਿਅਕਤੀ ਨੂੰ ਪਾਲਣਾ ਕਰਨੀ ਚਾਹੀਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਉਸ ਦੀ ਸੂਚਨਾ ਪੁਲਿਸ ਨੂੰ ਜ਼ਰੂਰ ਦਿੱਤੀ ਜਾਵੇ | ਇਸ ਮੌਕੇ ਪੁਲਿਸ ਕਰਮਚਾਰੀ ਵੀ ਮੌਜੂਦ ਸਨ |