ਜਖਵਾਲੀ, 27 ਸਤੰਬਰ (ਨਿਰਭੈ ਸਿੰਘ)-ਝੋਨੇ ਦੀ ਫ਼ਸਲ ਵੇਚਣ ਲਈ ਪੰਜਾਬ ਦੀਆਂ ਮੰਡੀਆਂ 'ਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਮੰਡੀਆਂ 'ਚ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਚਨਾਰਥਲ ਕਲਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਾਉਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਹੀ ਦੇਸ਼ ਨੂੰ ਅਨਾਜ ਦੇ ਖੇਤਰ ਵਿਚ ਆਤਮ-ਨਿਰਭਰ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਹੈ ਅਤੇ ਰਾਜ ਸਰਕਾਰ ਵਲੋਂ ਸੂਬੇ ਦੇ ਮਿਹਨਤੀ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਸੰਬੰਧਿਤ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਚਨਾਰਥਲ ਕਲਾਂ ਦੇ ਚੇਅਰਮੈਨ ਰਸਪਿੰਦਰ ਸਿੰਘ ਰਾਜਾ, ਸੈਕਟਰੀ ਹਰਿੰਦਰ ਸਿੰਘ, ਰਾਜਕੁਮਾਰ ਲੇਖਾਕਾਰ, ਸਰਬਦੀਪ ਸਿੰਘ ਮੰਡੀ ਸੁਪਰਵਾਈਜ਼ਰ, ਵਰੁਣ ਜਖਮੀ ਮੰਡੀ ਸੁਪਰਵਾਈਜ਼ਰ, ਗੁਰਿੰਦਰ ਸਿੰਘ ਕਲਰਕ, ਗੁਰਪ੍ਰੀਤ ਸਿੰਘ ਭਿੰਡਰ, ਸਰਪੰਚ ਰਾਜਦੀਪ ਰਾਜੂ, ਆੜ੍ਹਤੀ ਹਰਸ਼ਦੀਪ ਸ਼ਰਮਾ, ਰਾਜਵਿੰਦਰ ਖਰੇ, ਗੁਰਮੇਲ ਸਿੰਘ ਪੰਡਰਾਲੀ, ਸਵਰਨਜੀਤ ਸਿੰਘ, ਅੰਮਿ੍ਤ ਪਾਲ ਸਿੰਘ ਟਿਵਾਣਾ, ਗੁਰਬਾਜ ਸਿੰਘ ਰਾਜੂ ਸਰਪੰਚ, ਦਵਿੰਦਰ ਜਿੰਦੂ, ਵਰਿੰਦਰ ਸਿੰਘ, ਭਰਪੂਰ ਸਿੰਘ, ਕੁਲਵੀਰ ਸਿੰਘ ਬੀਰੀ ਆਦਿ ਵੀ ਹਾਜ਼ਰ ਸਨ |