ਮੰਡੀ ਗੋਬਿੰਦਗੜ੍ਹ , 27 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਕਲਾ ਉਤਸਵ 2025 ਸੇਂਟ ਸੋਲਜਰ ਕੋ-ਐਡ ਸਕੂਲ ਮੋਹਾਲੀ 'ਚ ਆਪਣੀ ਕਲਾ ਦਾ ਜਲਵਾ ਦਿਖਾਇਆ | ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਿਕਤਾ ਨਾਲ ਨਾ ਸਿਰਫ਼ ਦਰਸ਼ਕਾਂ ਦਾ ਦਿਲ ਜਿੱਤਿਆ ਸਗੋਂ ਜੱਜਾਂ ਨੂੰ ਵੀ ਪ੍ਰਭਾਵਿਤ ਕੀਤਾ | ਦੇਸੀ ਖਿਡੌਣੇ ਤਿਆਰ ਕਰਨ (ਸਮੂਹਿਕ) ਮੁਕਾਬਲੇ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜਦਕਿ ਆਧੁਨਿਕ ਨਿ੍ਤ (ਕੋਰਿਓਗ੍ਰਾਫ਼ੀ) ਵਿਚ ਚਾਰ ਵਿਦਿਆਰਥੀਆਂ ਦੀ ਟੀਮ ਨੇ ਆਪਣੇ ਸ਼ਾਨਦਾਰ ਨਿ੍ਤ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸ਼ਾਸਤਰੀ ਸਾਜ-ਵਾਦਨ ਵਿਚ ਚਾਰ ਵਿਦਿਆਰਥੀਆਂ ਨੇ ਸੰਗੀਤਕ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ | ਇਨ੍ਹਾਂ ਉਪਲੱਬਧੀਆਂ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਟਰਾਫ਼ੀਆਂ ਅਤੇ ਸਰਟੀਫ਼ਿਕੇਟ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਖ਼ੁਸ਼ੀ ਜਤਾਈ ਅਤੇ ਕਿਹਾ ਕਿ ਸਾਡੇ ਵਿਦਿਆਰਥੀ ਅਕਾਦਮਿਕ ਖੇਤਰ ਤੋਂ ਇਲਾਵਾ ਕਲਾ, ਸੱਭਿਆਚਾਰ ਅਤੇ ਸੰਗੀਤਕ ਗਤੀਵਿਧੀਆਂ ਵਿਚ ਵੀ ਆਪਣੀ ਕਾਬਲੀਅਤ ਸਾਬਿਤ ਕਰ ਰਹੇ ਹਨ |