24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨੈਨੀ ਵਰਕ ਪਰਮਿਟ ਵੀਜ਼ਾ ਰਾਹੀਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 40 ਲੱਖ ਠੱਗਣ ਖ਼ਿਲਾਫ਼ ਮੁਕੱਦਮਾ ਦਰਜ

Ad Position 21
No active advertisement
ਅਜੀਤ ਡੈਸਕ 28-09-2025
ਖਮਾਣੋਂ, 27 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮਹਿਲਾ ਨੂੰ ਨੈਨੀ ਵਰਕ ਪਰਮਿਟ ਵੀਜ਼ਾ ਰਾਹੀਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਵਸੂਲਣ ਦੇ ਕਥਿਤ ਦੋਸ਼ ਹੇਠ ਇਕ ਮਰਦ ਅਤੇ ਔਰਤ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁੱਦਈ ਚਰਨਜੀਤ ਕੌਰ ਪਤਨੀ ਅਮਰਾਜ ਸਿੰਘ ਵਾਸੀ ਪਿੰਡ ਲਖਣਪੁਰ ਥਾਣਾ ਖਮਾਣੋਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਅਮਰਜੀਤ ਸਿੰਘ ਪੁੱਤਰ ਕਪੂਰ ਸਿੰਘ ਪਟਿਆਲਾ ਅਤੇ ਸੁਖਪ੍ਰੀਤ ਕੌਰ ਪਤਨੀ ਗੁਰਕੀਰਤ ਸਿੰਘ ਵਾਸੀ ਪਿੰਡ ਬਾਜੇਵਾਲਾ ਜ਼ਿਲ੍ਹਾ ਮਾਨਸਾ ਨੇ ਉਸ ਪਾਸੋਂ ਸਾਲ 2023 ਤੋਂ 2024 ਦਰਮਿਆਨ ਉਸ ਨੂੰ ਨੈਨੀ ਵਰਕ ਪਰਮਿਟ ਰਾਹੀਂ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਵਸੂਲ ਲਏ | ਜਦੋਂ ਕਿ ਉਸ ਨੂੰ ਨਾ ਹੀ ਇੰਗਲੈਂਡ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਿਸ ਕੀਤੇ ਗਏ ਹਨ | ਪੁਲਿਸ ਨੇ ਸ਼ਿਕਾਇਤ ਕਰਤਾ ਚਰਨਜੀਤ ਕੌਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਉਪਰੋਕਤ ਅਮਰਜੀਤ ਸਿੰਘ ਅਤੇ ਸੁਖਪ੍ਰੀਤ ਕੌਰ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ., 24 ਪੰਜਾਬ ਟੈ੍ਰਵਲ ਪ੍ਰੋਫੈਸ਼ਨਲ ਐਕਟ 2014 ਤਹਿਤ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਨੰ. ਹੈਕ ਕਰਕੇ ਬੈਂਕ ਖਾਤੇ 'ਚੋਂ ਦੋ ਲੱਖ ਤੀਹ ਹਜ਼ਾਰ ਰੁਪਏ ਕਢਵਾਉਣ ਦੇ ਦੋਸ਼ ਤਹਿਤ ਮੁਕੱਦਮਾ ਦਰਜ ਅਗਲੀ ਖ਼ਬਰ ਰਿਮਟ ਯੂਨੀਵਰਸਿਟੀ ਵਿਖੇ ਪ੍ਰਾਹੁਣਚਾਰੀ ਪ੍ਰਬੰਧਨ ਵਿਭਾਗ ਨੇ ਗਲੋਬ ਫੈਸਟ ਮਨਾਇਆ
Ad Position 24