24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਵਲੋਂ 4 ਹੜ੍ਹ-ਪੀੜਤ ਪਰਿਵਾਰਾਂ ਨੂੰ ਘਰ ਬਣਾ ਕੇ ਦਿੱਤੇ ਜਾਣਗੇ-ਕਾਲਾ ਅਰੋੜਾ

Ad Position 21
No active advertisement
ਅਜੀਤ ਡੈਸਕ 28-09-2025
ਅਮਲੋਹ, 27 ਸਤੰਬਰ (ਕੇਵਲ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ ਇਕ ਨਿੱਜੀ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਸਮਾਜ ਭਲਾਈ ਦੇ ਕੰਮਾਂ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ | ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੇ ਦੱਸਿਆ ਕਿ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ 'ਚ ਰਾਸ਼ਨ, ਪਾਣੀ, ਮੈਡੀਸਨ ਅਤੇ ਪਸ਼ੂਆਂ ਲਈ ਚਾਰਾ ਭੇਜਿਆ ਗਿਆ ਸੀ | ਇਸ ਦੌਰਾਨ ਡੀਜ਼ਲ ਦੀ ਖ਼ਪਤ ਲਈ 51,000 ਰੁਪਏ ਦੀ ਰਕਮ ਵੱਖਰੇ ਤੌਰ 'ਤੇ ਦਿੱਤੀ ਗਈ | ਮੀਟਿੰਗ 'ਚ ਸੁਸਾਇਟੀ ਮੈਂਬਰਾਂ ਵਲੋਂ ਫ਼ਿਰ ਤੋਂ ਸਰਵੇ ਕਰਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਿੰਡ ਮਾਣ ਤਹਿਸੀਲ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ 'ਚ ਹੜ੍ਹ ਪ੍ਰਭਾਵਿਤ 4 ਪਰਿਵਾਰਾਂ ਲਈ ਨਵੇਂ ਘਰ ਬਣਾਏ ਜਾਣਗੇ | ਇਹ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ 'ਤੇ ਸੁਸਾਇਟੀ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ ਨੂੰ ਚੰਗੀਆਂ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਬਲਪਿੰਦਰ ਸਿੰਘ ਹੈਪੀ ਪੰਚਾਇਤ ਅਫ਼ਸਰ, ਡਾ. ਅਰਜਨ ਸਿੰਘ ਜਨਰਲ ਸਕੱਤਰ, ਮਾਸਟਰ ਗਗਨ ਗੁਪਤਾ ਕੈਸ਼ੀਅਰ, ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ, ਜਗਤਾਰ ਸਿੰਘ ਗਿੱਲ, ਕੁਲਜਿੰਦਰ ਸਿੰਘ ਨਿਰਵਾਲ, ਡਾ. ਜਸਵੰਤ ਸਿੰਘ ਅਲਾਦਾਦਪੁਰ, ਰੇਸ਼ਮ ਸਿੰਘ ਵਿਰਕ, ਹਰਪ੍ਰੀਤ ਸਿੰਘ ਸੋਨੰੂ, ਤਰਸੇਮ ਸਿੰਘ ਸਿੱਧੂ, ਸੇਵਾ ਸਿੰਘ ਤੂਰਾਂ, ਤਰਲੋਕ ਸਿੰਘ, ਇੰਸਪੈਕਟਰ ਬੀਰਦਵਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਮੇਂਹੀ ਵਿੱਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨਲ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਖ਼ਾਲਸਾ ਸਮਾਚਾਰ ਦੇ ਸਿੱਖ ਪੁਨਰ ਜਾਗਿ੍ਤੀ 'ਚ ਯੋਗਦਾਨ ਵਿਸ਼ੇ 'ਤੇ ਵਿਸ਼ਵ ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ ਕਿਤਾਬ ਲੋਕ ਅਰ...
Ad Position 24