ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਕਾਲਜ ਦੇ ਬੀ.ਐਸ.ਸੀ. ਨਾਨ ਮੈਡੀਕਲ ਅਤੇ ਬੀ.ਐਸ.ਸੀ. ਖੇਤੀਬਾੜੀ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਲਈ ਆਯੋਜਿਤ ਇਕ ਹਫ਼ਤੇ ਦਾ ਰੁਜ਼ਗਾਰ ਯੋਗਤਾ ਹੁਨਰ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ | ਪ੍ਰੋਗਰਾਮ 'ਚ ਕੁੱਲ 37 ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਪ੍ਰੋਗਰਾਮ ਮਹਿੰਦਰਾ ਪ੍ਰਾਈਡ ਕਲਾਸ-ਰੂਮ ਅਤੇ ਨੰਦੀ ਫਾਊਾਡੇਸ਼ਨ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਕਾਰਪੋਰੇਟ ਟ੍ਰੇਨਰ ਈਸ਼ ਵਲੋਂ ਵਿਦਿਆਰਥੀਆਂ ਨੂੰ ਰੋਜ਼ਾਨਾ ਛੇ ਘੰਟਿਆਂ ਦੇ ਇੰਟਰੈਕਟਿਵ ਸੈਸ਼ਨ ਪ੍ਰਦਾਨ ਕੀਤੇ ਗਏ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਸੰਬੰਧੀ ਹੁਨਰਾਂ ਨਾਲ ਲੈਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਡੀਨ ਪਲੇਸਮੈਂਟ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਮਹੱਤਵਪੂਰਨ ਵਿਹਾਰਕ ਪਹਿਲੂ ਸਮਝਾਉਣਾ ਅਤੇ ਉਨ੍ਹਾਂ ਦੇ ਕਾਰੋਬਾਰ ਪ੍ਰਬੰਧਨ ਹੁਨਰ ਨੂੰ ਹੋਰ ਵਧਾਉਣਾ ਸੀ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਰਿਜ਼ਿਊਮ ਲਿਖਣ, ਇੰਟਰਵਿਊ ਸਕਿੱਲ, ਕਾਰਜ ਸਥਾਨ ਦੇ ਸ਼ਿਸ਼ਟਾਚਾਰ, ਅਤੇ ਕਾਰਪੋਰੇਟ ਸੈਕਟਰ ਵਿਚ ਵਰਤੇ ਜਾਣ ਵਾਲੇ ਹੁਨਰਾਂ ਬਾਰੇ ਵਿਸਥਾਰ ਨਾਲ ਸਿਖਲਾਈ ਦਿੱਤੀ ਗਈ, ਨਾਲ ਹੀ ਮੌਜੂਦਾ ਉਦਯੋਗ ਹੁਨਰ ਦੇ ਪਾੜੇ ਤੇ ਉਨ੍ਹਾਂ ਨੂੰ ਦੂਰ ਕਰਨ ਦੇ ਤਰੀਕਿਆਂ 'ਤੇ ਵੀ ਚਾਨਣਾ ਪਾਇਆ ਗਿਆ | ਅਖੀਰ ਵਿਚ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 'ਬੈਸਟ ਪਰਫ਼ਾਰਮਰ' ਵਜੋਂ ਸਨਮਾਨਿਤ ਕੀਤਾ ਗਿਆ | ਕੈਮਿਸਟਰੀ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਅਤੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਨੇ ਕਿਹਾ ਕਿ ਇਹ ਸਿਖਲਾਈ ਵਿਦਿਆਰਥੀਆਂ ਦੇ ਪੇਸ਼ਾਵਰ ਵਿਕਾਸ ਵਿਚ ਬਹੁਤ ਲਾਭਦਾਇਕ ਸਿੱਧ ਹੋਵੇਗੀ | ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਮਹਿੰਦਰਾ ਪ੍ਰਾਈਡ ਕਲਾਸ-ਰੂਮ ਤੇ ਨੰਦੀ ਫਾਊਾਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਲਈ ਤਿਆਰ ਕਰਨ ਤੇ ਉਨ੍ਹਾਂ ਦੇ ਕਰੀਅਰ ਦੇ ਮੌਕਿਆਂ ਨੂੰ ਵਧਾਉਣ ਵਿਚ ਸਹਾਇਕ ਸਿੱਧ ਹੁੰਦੇ ਹਨ |