24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਤਾ ਗੁਜਰੀ ਕਾਲਜ ਦੇ ਫਿਜ਼ਿਕਸ ਵਿਭਾਗ ਨੇ ਕਰਵਾਏ ਰਚਨਾਤਮਿਕ ਮੁਕਾਬਲੇ

Ad Position 21
No active advertisement
ਅਜੀਤ ਡੈਸਕ 28-09-2025
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ ਟ੍ਰੈਜ਼ਰ ਹੰਟ ਅਤੇ ਅਖ਼ਬਾਰ ਪੜ੍ਹਨ ਦੇ ਰਚਨਾਤਮਿਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਰਜਣਾਤਮਿਕਤਾ, ਪ੍ਰਬੰਧਨ ਦਾ ਹੁਨਰ, ਰੋਜ਼ਾਨਾ ਅਖ਼ਬਾਰ ਪੜ੍ਹਨ ਦੀ ਆਦਤ ਪੈਦਾ ਕਰਨਾ ਅਤੇ ਚਲੰਤ ਮਾਮਲਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਆਪਣੀ ਸਪੱਸ਼ਟਤਾ, ਉਚਾਰਨ ਅਤੇ ਵਿਸ਼ੇ ਦੀ ਸਮਝ ਨੂੰ ਬਾਖ਼ੂਬੀ ਪੇਸ਼ ਕੀਤਾ, ਬੁਝਾਰਤਾਂ ਨੂੰ ਹੱਲ ਕਰਨ ਲਈ ਸਮੂਹਿਕ ਤੌਰ 'ਤੇ ਸੋਚਣ ਅਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ, ਆਪਸੀ ਸਹਿਯੋਗ ਦੀ ਭਾਵਨਾ ਅਤੇ ਪ੍ਰਬੰਧਨ ਦਾ ਹੁਨਰ ਪੈਦਾ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਰਚਨਾਤਮਿਕ ਮੁਕਾਬਲੇ ਵਿਦਿਆਰਥੀਆਂ ਦੇ ਵਿਹਾਰਕ ਅਤੇ ਬੌਧਿਕ ਵਿਕਾਸ ਵਿਚ ਸਹਾਇਕ ਸਿੱਧ ਹੁੰਦੇ ਹਨ | ਫਿਜ਼ਿਕਸ ਵਿਭਾਗ ਦੇ ਮੁਖੀ ਡਾ. ਤਜਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਰਚਨਾਤਮਿਕ ਮੁਕਾਬਲਿਆਂ ਨੂੰ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਅੰਦਰ ਕੁੱਝ ਨਵਾਂ ਸਿੱਖਣ ਦੇ ਜਜ਼ਬੇ ਨੂੰ ਪੈਦਾ ਕਰਨਾ ਸੀ | ਫਿਜ਼ਿਕਸ ਐਸੋਸੀਏਸ਼ਨ ਦੇ ਕਨਵੀਨਰ ਡਾ. ਦੀਪਿਕਾ ਜੈਨ ਨੇ ਵਿਦਿਆਰਥੀਆਂ ਦੇ ਵਿਹਾਰਕ ਹੁਨਰ ਨੂੰ ਨਿਖਾਰਨ ਲਈ ਅਜਿਹੇ ਉਸਾਰੂ ਮੁਕਾਬਲਿਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਅਖ਼ਬਾਰ ਪੜ੍ਹਨ ਦੇ ਮੁਕਾਬਲੇ ਵਿਚ ਬੀ.ਐਸ.ਸੀ. ਨਾਨ-ਮੈਡੀਕਲ ਭਾਗ ਦੂਸਰਾ ਦੀ ਜਗਜੀਤ ਕੌਰ, ਭਾਗ ਤੀਸਰਾ ਦੀ ਨਵਜੋਤ ਕੌਰ ਤੇ ਐਮ.ਐਸ.ਸੀ. ਫਿਜ਼ਿਕਸ ਭਾਗ ਦੂਸਰਾ ਦੀ ਦਿਲਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਟ੍ਰੇਜ਼ਰ ਹੰਟ ਮੁਕਾਬਲੇ ਵਿਚ ਬੀ.ਐਸ.ਸੀ. ਨਾਨ ਮੈਡੀਕਲ ਭਾਗ ਪਹਿਲਾ ਦੀਆਂ ਗੁਰਲੀਨ ਕੌਰ, ਹਰਵਿੰਦਰ ਕੌਰ, ਭਵਜੋਤ ਕੌਰ ਅਤੇ ਪਰਵਿੰਦਰ ਕੌਰ ਨੇ ਪਹਿਲਾ, ਬੀ.ਐਸ.ਸੀ. ਨਾਨ-ਮੈਡੀਕਲ ਭਾਗ ਦੂਸਰਾ ਦੀਆਂ ਹਰਵੀਰ ਕੌਰ, ਖੁਸ਼ਪ੍ਰੀਤ ਕੌਰ, ਹਿਮਾਂਸ਼ੀ ਸ਼ਰਮਾ ਅਤੇ ਸੁਪ੍ਰੀਤ ਕੌਰ ਨੇ ਦੂਸਰਾ ਅਤੇ ਭਾਗ ਪਹਿਲਾ ਦੀਆਂ ਦਮਨਦੀਪ ਕੌਰ, ਅਨੁਪ੍ਰੀਤ ਕੌਰ, ਪ੍ਰਭਲੀਨ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਫਿਜ਼ਿਕਸ ਵਿਭਾਗ ਦੇ ਫੈਕਲਟੀ ਮੈਂਬਰ ਡਾ. ਨਵਜੀਤ ਕੌਰ, ਡਾ. ਰਮਣੀਕ ਕੌਰ, ਡਾ. ਗੁਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਕੌਰ ਅਤੇ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ. 'ਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਲੋਂ ਹੁਨਰ ਸਿਖਲਾਈ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ
Ad Position 24