24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੁਸ਼ਤੀ ਦੰਗਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡ ਵੱਲ ਲਿਆਉਂਦੇ ਹਨ-ਸਰਪੰਚ ਅਮਨਦੀਪ ਸਿੰਘ

Ad Position 21
No active advertisement
ਅਜੀਤ ਡੈਸਕ 28-09-2025
ਅਮਲੋਹ, 27 ਸਤੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਧਰਮਗੜ੍ਹ 'ਚ ਪਿੰਡ ਵਾਸੀਆਂ ਅਤੇ ਵਿਦੇਸ਼ਾਂ 'ਚ ਰਹਿੰਦੇ ਐਨ.ਆਰ.ਆਈਜ਼ ਦੇ ਸਹਿਯੋਗ ਨਾਲ ਤੀਸਰਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਕੁਸ਼ਤੀ ਸਾਡੀ ਪੁਰਾਤਨ ਤੇ ਵਿਰਾਸਤੀ ਖੇਡ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੁਸ਼ਤੀ ਦੰਗਲ ਕਰਵਾਉਣੇ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਅਜਿਹੇ ਦੰਗਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡ ਵੱਲ ਲਿਆਉਂਦੇ ਹਨ | ਦੰਗਲ 'ਚ ਪਹਿਲਵਾਨਾਂ ਨੇ ਆਪਣੀ ਤਾਕਤ ਦੇ ਜੌਹਰ ਵਿਖਾਏ | ਜੇਤੂ ਪਹਿਲਵਾਨਾਂ ਨੂੰ ਇਨਾਮੀ ਰਕਮ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ | ਇਸ ਮੌਕੇ ਅਮਰੀਕ ਸਿੰਘ, ਹਰਦੀਪ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਧਰਮਵੀਰ ਸਿੰਘ, ਧਰਮ ਸਿੰਘ, ਬਿੱਕਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਲਾਇਸੈਂਸ ਪ੍ਰੈਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਰੱਖਣ 'ਤੇ ਪਾਬੰਦੀ ਅਗਲੀ ਖ਼ਬਰ ਨਿਸ਼ਾਨੀਆਂ ਨੂੰ ਨਜ਼ਰ-ਅੰਦਾਜ਼ ਨਾ ਕਰੋ ਤੇ ਬਵਾਸੀਰ ਅਤੇ ਫਿਸਟੂਲਾ ਦਾ ਸਮੇਂ 'ਤੇ ਇਲਾਜ ਕਰਵਾਓ-ਡਾ. ਹਿਤੇਂਦਰ ਸੂਰੀ
Ad Position 24