25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਰਵਿੰਦਰ ਸਿੰਘ ਦਿਓਲ ਨੇ ਰਾਮਲੀਲ੍ਹਾ ਮੰਚਨ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 28-09-2025
ਫ਼ਤਹਿਗੜ੍ਹ ਸਾਹਿਬ, 27 ਸਤੰਬਰ (ਬਲਜਿੰਦਰ ਸਿੰਘ)-ਯੰਗ ਬਲੱਡ ਡਰਾਮਾਟਿਕ ਕਲੱਬ ਸਰਹਿੰਦ ਸ਼ਹਿਰ ਵਲੋਂ ਰਾਮਲੀਲ੍ਹਾ ਸਰਾਂ ਵਿਚ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੇ ਮੰਚਨ ਦੀ 5ਵੇਂ ਦਿਨ ਦੀ ਸ਼ੁਰੂਆਤ ਭਾਜਪਾ ਕਿਸਾਨ ਮੋਰਚੇ ਦੇ ਸ਼ਹਿਰੀ ਪ੍ਰਧਾਨ ਪਰਵਿੰਦਰ ਸਿੰਘ ਦਿਓਲ ਨੇ ਰਿਬਨ ਕੱਟ ਕੇ ਕਰਵਾਈ | ਉਨ੍ਹਾਂ ਯੰਗ ਬਲੱਡ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਇਸ ਉਦਮ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਜੈ ਦਸਵੀਂ ਦਾ ਤਿਉਹਾਰ 'ਬੁਰਾਈ 'ਤੇ ਨੇਕੀ ਦੀ ਜਿੱਤ' ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ | ਜਦੋਂਕਿ ਇਸ ਤੋਂ ਪਹਿਲਾਂ ਸ੍ਰੀ ਰਾਮ-ਲੀਲ੍ਹਾ ਦੇ ਆਯੋਜਨਾਂ ਰਾਹੀਂ ਲੋਕਾਂ ਨੂੰ ਵਿਜੈ ਦਸਵੀਂ ਦੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀ ਪੀੜੀ ਨੂੰ ਆਪਣੇ ਗੌਰਵਮਈ ਇਤਿਹਾਸ ਤੇ ਅਮੀਰ ਵਿਰਸੇ ਨਾਲ ਜੋੜਨ ਲਈ ਅਜਿਹੇ ਪ੍ਰੋਗ੍ਰਾਮ ਬਹੁਤ ਜ਼ਰੂਰੀ ਹਨ | ਜਿਸ ਨਾਲ ਸਾਡੀ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ ਅਤੇ ਸਾਨੂੰ ਅੱਤਿਆਚਾਰ ਦੇ ਖ਼ਿਲਾਫ਼ ਲੜਨ ਦੀ ਪ੍ਰੇਰਨਾ ਮਿਲਦੀ ਹੈ | ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਪਰਵਿੰਦਰ ਸਿੰਘ ਦਿਓਲ ਤੇ ਉਨ੍ਹਾਂ ਦੇ ਸਾਥੀ ਸੰਦੀਪ ਗਾਬਾ, ਵਿਨੈ ਗੁਪਤਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਕਲੱਬ ਦੇ ਪ੍ਰਧਾਨ ਮੋਹਿਤ ਸ਼ਰਮਾ, ਸਤਪਾਲ ਲਹੌਰੀਆ, ਸਤੀਸ਼ ਅਰੋੜਾ, ਐਡਵੋਕੇਟ ਅਨਿਲ ਗੁਪਤਾ, ਮਨੀ ਟੰਡਨ, ਗੌਰਵ ਅਰੋੜਾ, ਸ਼ਰਨਪ੍ਰੀਤ ਸਿੰਘ ਕੈਪੀ, ਚਿੰਟੂ ਵਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਿਖੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਧੀਨ ਲੋਕ ਕਲਿਆਣ ਮੇਲਾ ਲਗਾਇਆ ਅਗਲੀ ਖ਼ਬਰ ਪਿੰਡ ਚਨਾਰਥਲ ਕਲਾਂ ਵਿਖੇ ਡਰਾਈ ਡੇਅ ਮੁਹਿੰਮ ਤਹਿਤ ਘਰਾਂ 'ਚ ਲਾਰਵੇ ਦੀ ਕੀਤੀ ਜਾਂਚ
Ad Position 24