25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਸ਼ਵ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

Ad Position 21
No active advertisement
ਅਜੀਤ ਡੈਸਕ 19-10-2025
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਲੋਂ ਦੀਵਾਲੀ ਦਾ ਤਿਉਹਾਰ ਸਿਰਜਣਾਤਮਿਕਤਾ, ਪਰੰਪਰਾ ਅਤੇ ਭਾਈਚਾਰਕ ਭਾਗੀਦਾਰੀ ਦੇ ਸੁਮੇਲ ਨਾਲ ਮਨਾਇਆ ਗਿਆ, ਜੋ ਕਿ ਯੂਨੀਵਰਸਿਟੀ ਦੀ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਫੈਸਟ ਦੇ ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਰਵਾਇਤੀ ਰੀਤੀ-ਰਿਵਾਜਾਂ ਤੇ ਸਮਕਾਲੀ ਨਵੀਨਤਾਵਾਂ ਦੋਵਾਂ ਨੂੰ ਦਰਸਾਉਂਦੇ ਸਟਾਲਾਂ ਦੀ ਇਕ ਵਿਸ਼ਾਲ ਸ਼੍ਰੇਣੀ ਨੂੰ ਧਿਆਨ ਨਾਲ ਤਿਆਰ ਕੀਤਾ | ਡਾ. ਸਿਕੰਦਰ ਸਿੰਘ ਡੀਨ ਵਿਦਿਆਰਥੀ ਭਲਾਈ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਸਹਿ-ਗਤੀਵਿਧੀ ਕੋਆਰਡੀਨੇਟਰਾਂ ਅਤੇ ਵਿਦਿਆਰਥੀ ਸੰਗਠਨ ਦੀ ਸ਼ਲਾਘਾ ਕੀਤੀ | ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫ਼ੈਸਰ ਪਰਿਤਪਾਲ ਸਿੰਘ ਨੇ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕੀਤੀ ਅਤੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਸਿਰਜਣਾਤਮਿਕਤਾ ਦੀ ਸ਼ਲਾਘਾ ਕੀਤੀ | ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ ਨੇ ਵੀ ਫੈਕਲਟੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸਹਿਯੋਗੀ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਦੀਵਾਲੀ ਤਿਉਹਾਰ ਸੱਭਿਆਚਾਰਕ ਜਸ਼ਨ ਦੇ ਨਾਲ-ਨਾਲ ਅਨੁਭਵੀ ਸਿੱਖਣ, ਟੀਮ ਵਰਕ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਚੰਗੇ ਪਲੇਟਫ਼ਾਰਮ ਵਜੋਂ ਕੰਮ ਕਰਦਾ ਹੈ | ਇਸ ਮੌਕੇ 'ਤੇ ਜਗਜੀਤ ਸਿੰਘ, ਡਾ.ਅੰਕਦੀਪ ਕੌਰ ਅਟਵਾਲ, ਪ੍ਰੋ. ਨਵਦੀਪ ਕੌਰ, ਡਾ: ਹਰਨੀਤ ਬਿਲਿੰਗ, ਡਾ: ਸਿਕੰਦਰ ਸਿੰਘ ਅਤੇ ਜਸਪ੍ਰੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਟਾਕਿਆਂ ਨਾਲ ਧੰੂਆਂ ਅਤੇ ਸ਼ੋਰ ਹੁੰਦਾ ਹੈ, ਜੋ ਹਵਾ ਨੂੰ ਗੰਦਾ ਕਰਦਾ ਹੈ-ਹਰਚਰਨ ਉੱਪਲ ਅਗਲੀ ਖ਼ਬਰ ਦੀਵਾਲੀ ਦੇ ਮੱਦੇਨਜ਼ਰ ਐਮਰਜੈਂਸੀ ਸਿਹਤ ਸੇਵਾਵਾਂ ਅਲਰਟ ਮੋਡ 'ਤੇ ਰੱਖੀਆਂ ਜਾਣ-ਸਿਵਲ ਸਰਜਨ
Ad Position 24