25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਐਮ.ਜੀ. ਅਸ਼ੋਕਾ ਕੰਨਿਆ ਸਕੂਲ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਮਨਾਈ ਹਰੀ ਦੀਵਾਲੀ

Ad Position 21
No active advertisement
ਅਜੀਤ ਡੈਸਕ 19-10-2025
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)-ਐਮ.ਜੀ. ਅਸ਼ੋਕਾ ਕੰਨਿਆ ਸਕੂਲ ਸਰਹਿੰਦ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥਣਾਂ, ਸਟਾਫ਼ ਅਤੇ ਅਸ਼ੋਕਾ ਮੈਨੇਜਮੈਂਟ ਟਰੱਸਟ ਵਲੋਂ ਹਰੀ ਦੀਵਾਲੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ | ਹਰ ਕਲਾਸ ਦੀਆਂ ਵਿਦਿਆਰਥਣਾਂ ਨੇ ਆਪਣੇ ਕਲਾਸ ਰੂਮ ਦੀ ਸੁੰਦਰ ਸਜਾਵਟ ਕੀਤੀ ਅਤੇ ਰੰਗ-ਬਿਰੰਗੀ ਰੰਗੋਲੀ ਬਣਾਈ | ਸਕੂਲ ਦੇ ਪ੍ਰਵੇਸ਼ ਦਰਵਾਜ਼ੇ ਤੋਂ ਲੈ ਕੇ ਹਰ ਕੋਨੇ ਨੂੰ ਦੀਵੇ ਅਤੇ ਫੁੱਲਾਂ ਨਾਲ ਸਜਾਇਆ ਗਿਆ | ਇਸ ਮੌਕੇ ਸਕੂਲ ਵਿਚ ਅਸ਼ੋਕਾ ਐਜੂਕੇਸ਼ਨਲ ਟਰੱਸਟ ਵਲੋਂ ਵਿਸ਼ੇਸ਼ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਜਦੋਂਕਿ ਮਹਿਮਾਨਾਂ ਨੇ 6ਵੀਂ ਤੋਂ ਬਾਰ੍ਹਵੀਂ ਤੱਕ ਕਲਾਸਾਂ ਦਾ ਦੌਰਾ ਕੀਤਾ ਅਤੇ ਵਿਦਿਆਰਥਣਾਂ ਦੁਆਰਾ ਬਣਾਏ ਚਾਰਟ, ਕਾਰਡ ਤੇ ਰੰਗੋਲੀ ਡਿਜ਼ਾਈਨਾਂ ਦੀ ਸ਼ਲਾਘਾ ਕੀਤੀ | ਟਰੱਸਟ ਦੇ ਪ੍ਰਧਾਨ ਮਨੀਸ਼ ਮੈਂਗੀ ਨੇ ਵਿਦਿਆਰਥਣਾਂ ਨੂੰ ਕਲੀਨ ਐਂਡ ਗ੍ਰੀਨ ਦੀਵਾਲੀ ਦੇ ਮਹੱਤਵ ਬਾਰੇ ਦੱਸਦੇ ਹੋਏ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਅੰਜੂ ਕੌੜਾ ਨੇ ਵਿਦਿਆਰਥਣਾਂ ਨੂੰ ਇਸ ਤਿਉਹਾਰ ਦਾ ਅਸਲੀ ਅਰਥ ਸਮਝਾਉਂਦਿਆਂ ਕਿਹਾ ਕਿ ਦੀਵਾਲੀ ਸਾਨੂੰ ਸਿਖਾਉਂਦੀ ਹੈ ਕਿ ਸੱਚਾਈ ਤੇ ਚੰਗਿਆਈ ਹਮੇਸ਼ਾ ਬੁਰਾਈ 'ਤੇ ਜਿੱਤ ਪ੍ਰਾਪਤ ਕਰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕੇ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ | ਸੈਕਟਰੀ ਸੁਰਿੰਦਰ ਭਾਰਦਵਾਜ ਨੇ ਵੀ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਵਿਦਿਆਰਥੀ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ, ਤਾਂ ਜੋ ਸਾਡਾ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹੇ | ਮੈਨੇਜਰ ਪ੍ਰੋਫ਼ੈਸਰ ਨਰਿੰਦਰ ਸੂਦ ਨੇ ਸਭ ਨੂੰ ਸ਼ੁੱਧ ਮਿਠਾਈਆਂ ਬਣਾਉਣ ਅਤੇ ਖਾਣ ਲਈ ਪ੍ਰੇਰਿਤ ਕੀਤਾ | ਸਾਰੇ ਮਹਿਮਾਨਾਂ ਤੇ ਪਿ੍ੰਸੀਪਲ ਅੰਜੂ ਕੌੜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਾਮਨਾ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਗਿਆਨ ਰੂਪੀ ਉਜਾਲਾ ਲੈ ਕੇ ਆਵੇ |
Ad Position 22
No active advertisement
ਪਿਛਲੀ ਖ਼ਬਰ ਸ.ਸ.ਸ. ਸਕੂਲ ਭੜੀ ਦੇ ਸਾਇੰਸ ਅਧਿਆਪਕ ਬੈਂਗਲੁਰੂ ਤੋਂ ਟ੍ਰੇਨਿੰਗ ਪ੍ਰਾਪਤ ਕਰ ਕੇ ਵਾਪਸ ਪਰਤੇ ਅਗਲੀ ਖ਼ਬਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਘੱਟ ਝਾੜ ਨੇ ਕਿਸਾਨਾਂ ਦਾ ਲੱਕ ਤੋੜਿਆ-ਡਾ. ਹਰਬੰਸ ਲਾਲ
Ad Position 24