ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਦੀਵਾਲੀ ਮੌਕੇ 'ਤੇ ਵਿਦਿਆਰਥੀਆਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪਹਿਲੀ ਜਮਾਤ ਦੇ ਵਿਦਿਆਰਥੀਆਂ ਵਲੋਂ ਰੰਗੋਲੀ ਦੇ ਪਿ੍ੰਟ ਵਿਚ ਕਲਰ ਕੀਤਾ ਗਿਆ, ਦੂਜੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਦੇ ਵਿਦਿਆਰਥੀਆਂ ਵਿਚ ਦੀਆ ਪੇਂਟਿੰਗ ਤੇ ਕਰਾਫ਼ਟ ਮੁਕਾਬਲੇ, ਪੰਜਵੀਂ ਤੇ ਛੇਵੀਂ ਦੇ ਵਿਦਿਆਰਥੀਆਂ ਦੀ ਪੋਸਟਰ ਮੇਕਿੰਗ ਐਕਟੀਵਿਟੀ, ਸੱਤਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਘਰ ਦੀ ਸਜਾਵਟ ਲਈ ਲਾਲਟੈਨ ਅਤੇ ਪੇਪਰ ਤੋਰਨ ਬਣਾਏ ਗਏ | ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਜਮਾਤ ਦੇ ਵਿਦਿਆਰਥੀਆਂ ਵਿਚ ਇੰਟਰ ਹਾਊਸ ਮੁਕਾਬਲੇ ਜਿਨ੍ਹਾਂ ਵਿਚ ਭਾਗ ਲੈਣ ਵਾਲੇ ਹਾਊਸ-ਡੈਡੀਕੇਸ਼ਨ, ਡੀਸੀਪਲਨ, ਡੀਲੀਜੈਂਸ ਅਤੇ ਡੀਟਰਮੀਨੇਸ਼ਨ ਸਨ | ਇਨ੍ਹਾਂ ਮੁਕਾਬਲਿਆਂ ਵਿਚ ਰੰਗੋਲੀ, ਕੁਇਜ਼ ਤੇ ਟੀਫਨ ਸਨ | ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਬੱਚਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਤੇ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ |