25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਅਲੂਮਨੀ ਮੀਟ ਕਰਵਾਈ

Ad Position 21
No active advertisement
ਅਜੀਤ ਡੈਸਕ 19-10-2025
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਬੈਚਾਂ ਦੇ ਸੈਂਕੜੇ ਪੁਰਾਣੇ ਵਿਦਿਆਰਥੀ ਆਪਣੇ ਸੰਸਥਾਨ ਨਾਲ ਜੁੜੀਆਂ ਯਾਦਾਂ ਨੂੰ ਤਾਜ਼ਾ ਕਰਨ ਲਈ ਇਕੱਠੇ ਹੋਏ | ਇਸ ਸਮਾਗਮ ਵਿਚ ਦੇਸ਼-ਵਿਦੇਸ਼ ਤੋਂ 250 ਤੋਂ ਵੱਧ ਪੁਰਾਣੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ ਗਈ | ਡਾ. ਮਨਪ੍ਰੀਤ ਕੌਰ ਨੇ ਮਹਿਮਾਨਾਂ, ਅਲੂਮਨੀ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ | ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਅਲੂਮਨੀ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਅਕਾਦਮਿਕ, ਰਿਸਰਚ ਅਤੇ ਸਮਾਜਿਕ ਖੇਤਰ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦੀ ਵਿਲੱਖਣ ਸੋਚ ਸੇਵਾ ਅਤੇ ਵਿੱਦਿਆ ਦੇ ਸੁੰਦਰ ਮਿਲਾਪ ਵਿਚ ਨਜ਼ਰ ਆਉਂਦੀ ਹੈ, ਜਿਸ ਨਾਲ ਵਿਦਿਆਰਥੀ ਅਕਾਦਮਿਕ ਤੇ ਸਮਾਜਿਕ ਦੋਵੇਂ ਪੱਖਾਂ 'ਚ ਵਿਕਸਤ ਹੁੰਦੇ ਹਨ | ਡਾ. ਸਿੰਘ ਨੇ ਹਾਲ ਹੀ ਵਿਚ ਆਏ ਹੜ੍ਹਾਂ ਦੌਰਾਨ ਕਾਲਜ ਵਲੋਂ ਝੱਲੀਆਂ ਮੁਸ਼ਕਿਲਾਂ ਅਤੇ ਸਟਾਫ਼ ਦੀ ਇੱਕਜੁੱਟਤਾ ਨਾਲ ਉਨ੍ਹਾਂ 'ਤੇ ਕਾਬੂ ਪਾਉਣ ਦੀ ਕਹਾਣੀ ਵੀ ਸਾਂਝੀ ਕੀਤੀ | ਉਨ੍ਹਾਂ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਮਰਵਾਹਾ ਨੂੰ ਕਾਲਜ ਪ੍ਰਤੀ ਉਨ੍ਹਾਂ ਦੀ ਲਗਾਤਾਰ ਸੇਵਾ ਲਈ ਸਨਮਾਨਿਤ ਵੀ ਕੀਤਾ | ਅਮਨਦੀਪ ਸਿੰਘ ਮਰਵਾਹਾ ਨੇ ਅਲੂਮਨੀ ਐਸੋਸੀਏਸ਼ਨ ਦੇ ਉਦੇਸ਼ਾਂ ਅਤੇ ਮੈਂਬਰਸ਼ਿਪ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਸਾਰੇ ਅਲੂਮਨੀ ਨੂੰ ਮੌਜੂਦਾ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਦੇ ਤੌਰ 'ਤੇ ਜਾਂ ਵਿੱਤੀ ਸਹਾਇਤਾ ਰਾਹੀਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਬੈਚ 2008 ਦੇ ਵਿਦਿਆਰਥੀ ਮੁਬਾਰਕ ਸੰਧੂ ਨੇ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਪੇ੍ਰਰਨਾਦਾਇਕ ਸੰਬੋਧਨ ਦਿੱਤਾ | ਉਨ੍ਹਾਂ ਕਈ ਮਸ਼ਹੂਰ ਅਲੂਮਨੀ ਨਾਲ ਮਿਲ ਕੇ ਇਕ ਪੈਨਲ ਚਰਚਾ ਵੀ ਕੀਤੀ ਜਿਸ ਵਿਚ ਉਨ੍ਹਾਂ ਨੇ ਆਪਣੀਆਂ ਪ੍ਰੋਫੈਸ਼ਨਲ ਕਾਮਯਾਬੀਆਂ ਅਤੇ ਅਨੁਭਵ ਸਾਂਝੇ ਕੀਤੇ | ਸਮਾਗਮ ਦਾ ਸਮਾਪਨ ਮੌਜੂਦਾ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰਦਰਸ਼ਨਾਂ, ਰੰਗਾਰੰਗ ਭੰਗੜੇ ਅਤੇ ਹੋਰ ਪ੍ਰੋਗਰਾਮਾਂ ਨਾਲ ਹੋਇਆ |
Ad Position 22
No active advertisement
ਪਿਛਲੀ ਖ਼ਬਰ ਬੁਰਜ ਮਹਿਮਾ ਕੱਚੀ ਮੰਡੀ ਦੀ ਧੂੜ ਫੱਕ ਰਹੇ ਹਨ ਕਿਸਾਨ ਅਗਲੀ ਖ਼ਬਰ ਐਸ. ਡੀ. ਪਬਲਿਕ ਸਕੂਲ 'ਚ ਮਨਾਇਆ ਦੀਵਾਲੀ ਫ਼ੈਸਟੀਵਲ
Ad Position 24