21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਨੌਵੀਂ ਕਲਾਸ ਦੇ ਵਿਦਿਆਰਥੀ ਕਲਾਸ ਇੰਚਾਰਜ ਗੁਰਵੀਰ ਸਿੰਘ ਨਾਲ | ਤਸਵੀਰ: ਜੋਗਿੰਦਰ ਪਾਲ <br/> 20-10-2025
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲੀ ਬੱਚਿਆਂ ਤੇ ਅਧਿਆਪਕਾਂ ਵਲੋਂ ਸਕੂਲ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਰੰਗੋਲੀਆਂ ਨਾਲ ਸਜਾਇਆ ਗਿਆ | ਬੱਚਿਆਂ ਨੇ ਵੱਖ-ਵੱਖ ਕਲਾਸਾਂ ਵਿਚ ਦੀਵੇ ਸਜਾਉਣ, ਮੋਮਬੱਤੀ ਸਜਾਵਟ, ਕਾਰਡ ਬਣਾਉਣ ਅਤੇ ਰੰਗੋਲੀ ਮੁਕਾਬਲੇ ਵਿਚ ਭਾਗ ਲਿਆ | ਬੱਚਿਆਂ ਵਲੋਂ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਆਪੋ ਆਪਣੇ ਅਧਿਆਪਕਾਂ ਨੂੰ ਵਧਾਈ ਸੰਦੇਸ਼ ਵੀ ਦਿੱਤੇ ਗਏ | ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਕਮਰਿਆਂ ਨੂੰ ਸਜਾਉਣ 'ਚ ਵਿਦਿਆਰਥੀਆਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਰੰਗੋਲੀ ਮੁਕਾਬਲੇ ਵਿਚ ਬਣਾਈਆਂ ਗਈਆਂ ਵੱਖ-ਵੱਖ ਕਲਾਕਿ੍ਤੀਆਂ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਕੂਲ ਦੇ ਸਮੂਹ ਅਧਿਆਪਕਾਂ, ਸੁਸਾਇਟੀ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਉਣੀ ਚਾਹੀਦੀ ਹੈ ਤਾਂ ਜੋ ਸਾਡਾ ਵਾਤਾਵਰਨ ਪ੍ਰਦੂਸ਼ਣ ਰਹਿਤ ਰਹੇ |
Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਐੱਫ. ਨੇ 'ਹੌਲੀ ਚਲੋ' ਮੁਹਿੰਮ ਤਹਿਤ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਅਗਲੀ ਖ਼ਬਰ ਨੀਮਾ ਐਸੋਸੀਏਸ਼ਨ ਨੇ ਧਨਵੰਤਰੀ ਦਿਵਸ ਮਨਾਇਆ
Ad Position 24