ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨ ਮੁਕਾਬਲੇ ਕਰਵਾਏ ਗਏ ਤੇ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਕੂਲ ਪਿ੍ੰਸੀਪਲ ਬਿਕਰਮਜੀਤ ਕੌਰ ਅਤੇ ਚੇਅਰਮੈਨ ਗੁਰਮੀਤ ਸਿੰਘ ਨੇ ਸਨਮਾਨਿਤ ਕੀਤਾ | ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਜੀ ਨੂੰ ਮੁਗ਼ਲਾਂ ਨੇ ਸਰਹਿੰਦ ਦੀਆਂ ਨੀਂਹਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਸੀ, ਜਿਸ 'ਤੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਹਜ਼ੂਰ ਸਾਹਿਬ ਤੋਂ ਥਾਪੜਾ ਦੇ ਕੇ ਸਰਹਿੰਦ ਫ਼ਤਹਿ ਕਰਨ ਲਈ ਭੇਜਿਆ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਫ਼ਤਹਿ ਕੀਤੀ ਸੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਮਾਲਕੀ ਦੇ ਹੱਕ ਦਿੱਤੇ | ਉਨ੍ਹਾਂ ਇਸ ਮੌਕੇ ਬੱਚਿਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਧਾਰਨਾਵਾਂ ਨਾਲ ਜੁੜਨ ਦੀ ਪ੍ਰੇਰਣਾ ਵੀ ਦਿੱਤੀ | ਇਸ ਮੌਕੇ ਹਰਪ੍ਰੀਤ ਕੌਰ, ਪਰਨੀਤ ਕੌਰ, ਰੇਸ਼ਮਾ, ਮੇਘਾ, ਲਵਦੀਪ ਕੌਰ, ਜਸ਼ਨਪ੍ਰੀਤ ਕੌਰ, ਰਾਜਪ੍ਰੀਤ ਕੌਰ ਅਤੇ ਸੁਖਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕ ਹਰਮਨ, ਹਰਪ੍ਰੀਤ ਕੌਰ, ਵਰਿੰਦਰ, ਨਿਧੀ, ਦਲਜੀਤ ਕੌਰ, ਸੈਲਿਕਾ, ਪੂਜਾ, ਅੰਤਰਪ੍ਰੀਤ, ਸਨੇਹ ਲਤਾ ਅਤੇ ਸ਼ਾਲੂ ਆਦਿ ਹਾਜ਼ਰ ਸਨ |