30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੰਡਾਸੇ ਨਾਲ ਹਮਲਾ ਕਰ ਕੇ ਵਿਅਕਤੀ ਦਾ ਅੰਗੂਠਾ ਵੱਢਣ ਦੇ ਦੋਸ਼ 'ਚ ਖ਼ਿਲਾਫ਼ ਮੁਕੱਦਮਾ ਦਰਜ <br/>

Ad Position 21
No active advertisement
ਅਜੀਤ ਡੈਸਕ 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਪਿੰਡ ਖਾਨਪੁਰ ਵਿਖੇ ਇਕ ਵਿਅਕਤੀ 'ਤੇ ਹਮਲਾ ਕਰਕੇ ਉਸ ਦਾ ਅੰਗੂਠਾ ਵੱਢ ਕੇ ਜ਼ਖ਼ਮੀ ਕਰਨ ਦੇ ਦੋਸ਼ ਵਿਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵਲੋਂ ਡੱਬੂ ਨਾਮਕ ਵਿਅਕਤੀ ਖ਼ਿਲਾਫ਼ ਬੀ.ਐਨ.ਐਸ ਦੀ ਧਾਰਾ 115 (2), 118 (1) ਅਧੀਨ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਜਤਿੰਦਰ ਸਿੰਘ ਵਾਸੀ ਪਿੰਡ ਖ਼ਾਨਪੁਰ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ 26 ਅਕਤੂਬਰ ਦੀ ਸ਼ਾਮ ਵੇਲੇ ਡੱਬੂ ਨਾਮਕ ਵਿਅਕਤੀ ਨੇ ਉਨ੍ਹਾਂ ਦੇ ਘਰ ਅੱਗੇ ਆ ਕੇ ਪਹਿਲਾਂ ਗਾਲ਼ੀ ਗਲੋਚ ਕੀਤੀ ਅਤੇ ਵਿਰੋਧ ਕੀਤੇ ਜਾਣ 'ਤੇ ਡੱਬੂ ਨੇ ਆਪਣੇ ਹੱਥ 'ਚ ਫੜੇ ਗੰਡਾਸੇ ਨਾਲ ਸ਼ਿਕਾਇਤ ਕਰਤਾ 'ਤੇ ਵਾਰ ਕਰ ਦਿੱਤਾ | ਜਿਸ ਦੌਰਾਨ ਮੁੱਦਈ ਦਾ ਖੱਬੇ ਹੱਥ ਦਾ ਅੰਗੂਠਾ ਕੱਟਿਆ ਗਿਆ ਅਤੇ ਹੱਥ ਨਾਲੋਂ ਵੱਖ-ਵੱਖ ਹੋ ਕੇ ਜ਼ਮੀਨ 'ਤੇ ਡਿਗ ਪਿਆ | ਜਦੋਂ ਸ਼ਿਕਾਇਤ ਕਰਤਾ ਨੇ ਰੌਲਾ ਪਾਇਆ ਤਾਂ ਉਸ ਦੇ ਪਰਿਵਾਰਕ ਮੈਂਬਰ ਉੱਥੇ ਆ ਗਏ ਜਿਸ ਦੌਰਾਨ ਹਮਲਾਵਰ ਉੱਥੋਂ ਭੱਜਣ 'ਚ ਸਫ਼ਲ ਹੋ ਗਿਆ | ਪਰਿਵਾਰਕ ਮੈਂਬਰਾਂ ਵਲੋਂ ਜਤਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਇਲਾਜ ਲਈ ਜ਼ਿਲ੍ਹਾ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਚੰਡੀਗੜ੍ਹ ਹਸਪਤਾਲ ਲਈ ਰੈਫ਼ਰ ਕਰ ਦਿੱਤਾ | ਓਧਰ ਪੁਲਿਸ ਨੇ ਇਸ ਘਟਨਾ ਸਬੰਧੀ ਜਤਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਡੱਬੂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਆਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ 4 ਨੂੰ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ... ਅਗਲੀ ਖ਼ਬਰ ਡੀ. ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ 'ਚ ਮੋਹਰੀ ਬਣਨ ਦਾ ਦਿੱਤਾ ਸੱਦਾ <br/>
Ad Position 24