ਅਮਲੋਹ, 31 ਅਕਤੂਬਰ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਕਲਾਲ ਮਾਜਰਾ 'ਚ ਕੁਝ ਸ਼ਰਾਰਤੀ ਲੋਕਾਂ ਵਲੋਂ ਪਿੰਡ ਦੇ ਐਂਟਰੀ ਪੁਆਇੰਟ 'ਤੇ ਲੱਗੇ ਨੀਂਹ ਪੱਥਰ ਨੂੰ ਢਾਹ ਦਿੱਤਾ ਗਿਆ ਹੈ | ਇਹ ਨੀਂਹ ਪੱਥਰ ਕਾਂਗਰਸ ਸਰਕਾਰ ਦੇ ਸਮੇਂ ਸਰਕਾਰੀ ਵਿਕਾਸ ਕਾਰਜਾਂ ਦੌਰਾਨ ਲਗਾਇਆ ਗਿਆ ਸੀ | ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਕੱਲ੍ਹ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਇਸ ਨੂੰ ਨੁਕਸਾਨ ਪਹੁੰਚਾਇਆ ਹੈ | ਜਿਸ ਨਾਲ ਸਰਕਾਰੀ ਸੰਪਤੀ ਦਾ ਨੁਕਸਾਨ ਹੋਇਆ ਹੈ | ਪਿੰਡ ਵਾਸੀਆਂ ਨੇ ਬੀ.ਡੀ.ਪੀ.ਓ. ਅਮਲੋਹ ਨੂੰ ਦਰਖਾਸਤ ਦੇ ਕੇ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇ | ਉਨ੍ਹਾਂ ਮੰਗ ਕੀਤੀ ਕਿ ਗ੍ਰਾਮ ਪੰਚਾਇਤ ਨੂੰ ਨੀਂਹ ਪੱਥਰ ਮੁੜ ਲਗਾਉਣ ਦੀ ਹਦਾਇਤ ਕੀਤੀ ਜਾਵੇ | ਉੱਥੇ ਹੀ ਥਾਣਾ ਅਮਲੋਹ ਵਿਖੇ ਵੀ ਪਿੰਡ ਵਾਸੀਆਂ ਵਲੋਂ ਦਰਖਾਸਤ ਦਿੱਤੀ ਗਈ | ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ, ਨੰਬਰਦਾਰ ਗੁਰਮੀਤ ਸਿੰਘ, ਨੰਬਰਦਾਰ ਨਾਜਰ ਸਿੰਘ, ਸਵਰਨ ਸਿੰਘ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਗੁਰਸਿਮਰਨ ਦੀਪ ਸਿੰਘ, ਹਰਵਿੰਦਰ ਸਿੰਘ, ਜਸਜੀਤ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ |