28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅਮਲੋਹ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਮੈਰਾਥਨ ਦੌੜ <br/>

Ad Position 21
No active advertisement
ਅਮਲੋਹ ਵਿਖੇ ਮੈਰਾਥਨ ਦੌੜ ਵਿਚ ਸ਼ਾਮਿਲ ਐਸ.ਪੀ. ਜਸਕੀਰਤ ਸਿੰਘ, ਡੀ.ਐਸ.ਪੀ. ਗੁਰਦੀਪ ਸਿੰਘ, ਐਸ.ਐਚ.ਓ. ਬਲਜਿੰਦਰ ਸਿੰਘ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਤਰਨਦੀਪ ਸਿੰਘ ਬਦੇਸ਼ਾ ਤੇ ਇਲਾਕਾ ਨਿਵਾਸੀ | ਤਸਵੀਰ: ਕੇਵਲ ਸਿੰਘ <br/> 01-11-2025
ਅਮਲੋਹ, 31 ਅਕਤੂਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਰਾਸ਼ਟਰੀ ਏਕਤਾ ਦਿਵਸ ਅਤੇ ਸਰਦਾਰ ਵੱਲਭ ਭਾਈ ਪਟੇਲ ਦੇ 150ਵੇਂ ਜਨਮ ਸ਼ਤਾਬਦੀ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਅਮਲੋਹ ਵਿਖੇ ਇਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ | ਇਹ ਮੈਰਾਥਨ ਦੌੜ ਸਥਾਨਕ ਨਾਭਾ ਚੌਂਕ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ 'ਚੋਂ ਹੁੰਦੇ ਹੋਏ ਮੰਡੀ ਗੋਬਿੰਦਗੜ੍ਹ ਚੌਂਕ ਵਿਚ ਆ ਕੇ ਸਮਾਪਤ ਹੋਈ | ਇਸ ਮੌਕੇ ਐਸ.ਪੀ. ਜਸਕੀਰਤ ਸਿੰਘ, ਡੀ.ਐਸ.ਪੀ. ਗੁਰਦੀਪ ਸਿੰਘ, ਐਸ.ਐਚ.ਓ. ਬਲਜਿੰਦਰ ਸਿੰਘ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਨੌਜਵਾਨ ਆਗੂ ਤਰਨਦੀਪ ਸਿੰਘ ਬਦੇਸ਼ਾਂ ਸਮੇਤ ਭਾਰੀ ਗਿਣਤੀ ਵਿਚ ਪੁਰਸ਼ ਅਤੇ ਮਹਿਲਾ ਕਰਮਚਾਰੀਆਂ ਤੋਂ ਇਲਾਵਾ ਦੇਸ਼ ਭਗਤ ਯੂਨੀਵਰਸਿਟੀ ਤੇ ਸਕੂਲ ਵਿਦਿਆਰਥੀਆਂ ਨੇ ਹਿੱਸਾ ਲਿਆ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਐਸ.ਪੀ. ਜਸਕੀਰਤ ਸਿੰਘ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ, ਜਿਨ੍ਹਾਂ ਨੂੰ ਲੋਹ ਪੁਰਸ਼ ਵੀ ਕਿਹਾ ਜਾਂਦਾ ਹੈ, ਦਾ ਭਾਰਤ ਨੂੰ ਇਕਜੁੱਟ ਕਰਨ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ | ਕਿਉਂਕਿ ਉਸ ਸਮੇਂ ਪੂਰਾ ਭਾਰਤ 562 ਰਿਆਸਤਾਂ ਵਿਚ ਵੰਡਿਆ ਹੋਇਆ ਸੀ | ਵੱਲਭ ਭਾਈ ਪਟੇਲ ਨੇ ਸਾਰੀਆਂ ਰਿਆਸਤਾਂ ਨੂੰ ਖ਼ਤਮ ਕਰਕੇ ਇਕ ਰਾਸ਼ਟਰ ਦਾ ਨਿਰਮਾਣ ਕੀਤਾ ਸੀ | ਇਸ ਮੌਕੇ 'ਤੇ ਨਗਰ ਕੌਂਸਲ ਅਮਲੋਹ ਦੇ ਮੀਤ ਪ੍ਰਧਾਨ ਜਗਤਾਰ ਸਿੰਘ, ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ, ਮੋਨੀ ਪੰਡਿਤ, ਭਗਵਾਨ ਦਾਸ ਮਾਜਰੀ, ਦਵਿੰਦਰ ਸਿੰਘ ਰੈਹਿਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਪੋਲਾ ਦੇ ਵਿਦਿਆਰਥੀਆਂ ਨੇ ਮੱਲਿਆ ਦੂਜਾ ਸਥਾਨ <br/> ਅਗਲੀ ਖ਼ਬਰ ਕਲਾਲ ਮਾਜਰਾ ਵਿਚ ਸ਼ਰਾਰਤੀ ਅਨਸਰਾਂ ਵਲੋਂ ਨੀਂਹ ਪੱਥਰ ਢਾਹੁਣ ਨਾਲ ਪਿੰਡ ਵਿਚ ਰੋਸ <br/>
Ad Position 24