28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਰਕਾਰੀ ਹਾਈ ਸਕੂਲ ਪੋਲਾ ਦੇ ਵਿਦਿਆਰਥੀਆਂ ਨੇ ਮੱਲਿਆ ਦੂਜਾ ਸਥਾਨ <br/>

Ad Position 21
No active advertisement
ਸਰਕਾਰੀ ਹਾਈ ਸਕੂਲ ਪਿੰਡ ਪੋਲਾ ਵਿਖੇ ਮੁੱਖ ਅਧਿਆਪਕਾ ਸਰਬਜੀਤ ਕੌਰ ਅਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਜੇਤੂ ਬੱਚਿਆਂ ਨਾਲ | ਤਸਵੀਰ: ਨਿਰਭੈ ਸਿੰਘ <br/> 01-11-2025
ਜਖਵਾਲੀ, 31 ਅਕਤੂਬਰ (ਨਿਰਭੈ ਸਿੰਘ)-ਸਰਕਾਰੀ ਹਾਈ ਸਕੂਲ ਪੋਲਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਾਇੰਸ-ਡਰਾਮਾ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਭਰਵਾਂ ਸੁਆਗਤ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੇ ਪਹਿਲਾਂ ਬਲਾਕ ਪੱਧਰ 'ਤੇ ਕੁੱਲ 28 ਸਕੂਲਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ | ਇਸ ਉਪਰੰਤ ਇਨ੍ਹਾਂ ਨੇ ਬਲਾਕ ਜਖਵਾਲੀ ਦੀ ਪ੍ਰਤੀਨਿਧਤਾ ਕਰਦਿਆਂ ਜ਼ਿਲ੍ਹਾ ਪੱਧਰ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਹਿੰਦ ਵਿਖੇ ਹੋਏ ਮੁਕਾਬਲੇ 'ਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਕੁੱਲ 8 ਬਲਾਕਾਂ ਦੀਆਂ ਜੇਤੂ ਟੀਮਾਂ ਨਾਲ ਮੁਕਾਬਲਾ ਕਰਦਿਆਂ ਬਹੁਤ ਥੋੜ੍ਹੇ ਫ਼ਰਕ ਨਾਲ ਉਪ-ਜੇਤੂ ਬਣਨ ਦਾ ਮਾਣ ਹਾਸਲ ਕੀਤਾ | ਇਨ੍ਹਾਂ ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ 'ਤੇ ਮੁੱਖ-ਅਧਿਆਪਕਾ ਸਰਬਜੀਤ ਕੌਰ ਤੇ ਸਟਾਫ਼ ਨੇ ਸਵਾਗਤ ਕਰਦਿਆਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ 'ਤੇ ਮੁੱਖ ਅਧਿਆਪਕਾ ਨੇ ਇਨ੍ਹਾਂ ਬੱਚਿਆਂ ਤੇ ਇਨ੍ਹਾਂ ਦੀ ਗਾਈਡ ਅਧਿਆਪਕਾ ਲਲਿਤਾ ਰਾਣੀ ਨੂੰ ਮੁਬਾਰਕਬਾਦ ਦਿੱਤੀ ਅਤੇ ਦੂਜੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈਂਦਿਆਂ ਹੋਰ ਖੇਤਰਾਂ 'ਚ ਵੀ ਮੱਲ੍ਹਾਂ ਮਾਰਨ ਲਈ ਉਤਸ਼ਾਹਿਤ ਕੀਤਾ | ਗਾਈਡ ਅਧਿਆਪਕਾ ਲਲਿਤਾ ਰਾਣੀ ਨੇ ਜ਼ਿਲ੍ਹਾ ਪੱਧਰੀ ਇਸ ਮੁਕਾਬਲੇ 'ਚ ਬੈਸਟ ਡਰਾਮਾ ਡਾਇਰੈਕਟਰ ਦਾ ਐਵਾਰਡ ਵੀ ਪ੍ਰਾਪਤ ਕੀਤਾ ਹੈ | ਇਸ ਸਮੇਂ ਮਨਦੀਪ ਸਿੰਘ ਪੋਲਾ ਨੇ ਵੀ ਵਿਸ਼ੇਸ਼ ਤੌਰ 'ਤੇ ਸਕੂਲ 'ਚ ਪਹੁੰਚ ਕੇ ਇਨ੍ਹਾਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਮੁੱਖ ਅਧਿਆਪਕਾ ਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਅਮਲੋਹ ਵਿਖੇ ਰਾਸ਼ਟਰੀ ਏਕਤਾ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵਲੋਂ ਮੈਰਾਥਨ ਦੌੜ <br/>
Ad Position 24