28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਕਾਲ ਅਕੈਡਮੀ ਅਤੇ ਅਕਾਲ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਣ ਮੌਕੇ ਸਮਾਗਮ ਦਾ ਦਿ੍ਸ਼ | ਅਜੀਤ ਤਸਵੀਰ <br/> 01-11-2025
ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਅਤੇ ਅਕਾਲ ਕਾਲਜ ਖਮਾਣੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੇ ਆਰੰਭ ਵਿਚ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਵਿਦਿਆਰਥੀਆਂ ਵਲੋਂ ਪਿਛਲੇ ਮਹੀਨੇ ਤੋਂ ਗੁਰਪੁਰਬ ਨੂੰ ਸਮਰਪਿਤ ਕੀਤੇ ਗਏ ਜਪੁਜੀ ਸਾਹਿਬ, ਚੌਪਈ ਸਾਹਿਬ, ਮੂਲ ਮੰਤਰ ਦੇ ਜਾਪ ਦੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਬੀ.ਡੀ.ਪੀ.ਓ. ਖਮਾਣੋਂ ਵਨੀਤਾ ਮਿੱਤਲ, ਹਰਜੀਤ ਸਿੰਘ ਕੰਗ ਮੌਜੂਦਾ ਪ੍ਰਧਾਨ ਧਰਮਸ਼ਾਲਾ ਪ੍ਰਬੰਧਕ ਕਮੇਟੀ ਖਮਾਣੋਂ ਕਲਾਂ, ਗੁਰਪ੍ਰੀਤ ਸਿੰਘ ਸਮਾਈਲ ਐਂਡ ਸ਼ੋ ਅਪ ਫਾਊਾਡੇਸ਼ਨ, ਮੈਗਾ ਕਲਸਟਰ ਹੈੱਡ ਅਰਵਿੰਦਰਪਾਲ ਕੌਰ ਓਬਰਾਏ ਤੇ ਇਲਾਕੇ ਦੇ ਹੋਰ ਪਤਵੰਤੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਮੈਗਾ ਕਲਸਟਰ ਹੈੱਡ ਪਿ੍ੰਸੀਪਲ ਅਕਾਲ ਅਕੈਡਮੀ ਢੀਂਡਸਾ ਅਰਵਿੰਦਰਪਾਲ ਕੌਰ ਓਬਰਾਏ ਵਲੋਂ ਬੱਚਿਆਂ ਨੂੰ ਅਸ਼ੀਰਵਾਦ ਦਿੰਦੇ ਹੋਏ ਅਕਾਦਮਿਕ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਸਮਾਗਮ ਵਿਚ ਨਰਸਰੀ ਤੇ ਯੂ.ਕੇ.ਜੀ. ਦੇ ਨੰਨੇ-ਮੁੰਨੇ ਬੱਚਿਆਂ ਨੇ ਮੂਲ ਮੰਤਰ ਦੇ ਜਾਪ ਨਾਲ ਆਪਣੀ ਹਾਜ਼ਰੀ ਲਗਵਾਈ | ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਰਾਗਾਂ ਵਿਚ ਸ਼ਬਦ ਗਾਇਨ, ਕਵਿਤਾਵਾਂ, ਕਵੀਸ਼ਰੀ, ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੇ ਵਿਗਿਆਨ, ਸਮਾਜਿਕ ਸਿੱਖਿਆ, ਗਣਿਤ, ਕੰਪਿਊਟਰ ਆਦਿ ਵਿਸ਼ਿਆਂ ਨਾਲ ਸੰਬੰਧਿਤ ਮਾਡਲਾਂ ਰਾਹੀਂ ਆਪਣੇ ਅਕਾਦਮਿਕ ਗਿਆਨ ਦੀ ਸੰਗਤ ਨਾਲ ਸਾਂਝ ਪਾਈ | ਅਕੈਡਮੀ ਦੇ ਪਿ੍ੰਸੀਪਲ ਅਮਰਜੀਤ ਕੌਰ ਵਲੋਂ ਇਸ ਮੌਕੇ 'ਤੇ ਪਹੁੰਚੇ ਬੱਚਿਆਂ ਦੇ ਮਾਤਾ-ਪਿਤਾ, ਮਹਿਮਾਨਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਨੂੰ ਉਚੇਰੀ ਵਿੱਦਿਆ ਲੈਣ ਲਈ ਤੇ ਗੁਰੂ ਵਾਲੇ ਬਣਨ ਲਈ ਉਤਸ਼ਾਹਿਤ ਕੀਤਾ ਗਿਆ | ਅੰਤ ਵਿਚ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਲੋਂ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਜਾਰੀ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਪੋਲਾ ਦੇ ਵਿਦਿਆਰਥੀਆਂ ਨੇ ਮੱਲਿਆ ਦੂਜਾ ਸਥਾਨ <br/>
Ad Position 24