28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਮਾਤਾ ਗੁਜਰੀ ਕਾਲਜ ਵਲੋਂ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਜਾਰੀ <br/>

Ad Position 21
No active advertisement
ਖੇਤਰੀ ਯੁਵਕ ਮੇਲੇ ਦੌਰਾਨ ਕਾਲਜ ਦੇ ਵਿਦਿਆਰਥੀ ਲੋਕ ਨਾਚ ਝੂਮਰ ਦੀ ਪੇਸ਼ਕਾਰੀ ਕਰਦੇ ਹੋਏ ਅਤੇ ਕਾਲਜ ਦੀਆਂ ਵਿਦਿਆਰਥਣਾਂ ਲੋਕ ਨਾਚ ਲੁੱਡੀ ਦੀ ਪੇਸ਼ਕਾਰੀ ਕਰਦੀਆਂ ਹੋਈਆਂ | ਅਜੀਤ ਤਸਵੀਰਾਂ <br/> 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਸ਼ਨ 2025-26 ਦੇ ਖੇਤਰੀ ਯੁਵਕ ਮੇਲੇ (ਰੋਪੜ-ਫ਼ਤਹਿਗੜ੍ਹ ਸਾਹਿਬ ਖੇਤਰ) ਦੇ ਦੂਸਰੇ ਦਿਨ ਆਯੋਜਿਤ ਮੁਕਾਬਲਿਆਂ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲੋਕ ਨਾਚ ਲੜਕੀਆਂ ਲੁੱਡੀ, ਲੋਕ ਨਾਚ ਲੜਕੇ ਝੂਮਰ, ਪੱਛਮੀ ਸਾਜ਼ ਏਕਲ, ਪੱਛਮੀ ਗਾਇਨ ਏਕਲ, ਪੱਛਮੀ ਸਮੂਹ ਗਾਇਨ, ਪੱਛਮੀ ਲੋਕ ਧਾਰਾ ਅਤੇ ਸੱਭਿਆਚਾਰਕ ਲਘੂ ਫ਼ਿਲਮ, ਪੰਜਾਬੀ ਮੁਹਾਵਰੇਦਾਰ ਵਾਰਤਾਲਾਪ, ਭੰਡ, ਨੁੱਕੜ ਨਾਟਕ, ਰੰਗੋਲੀ, ਕਲੇਅ ਮਾਡਲਿੰਗ, ਮੌਕੇ ਤੇ ਚਿੱਤਰਕਾਰੀ, ਮਹਿੰਦੀ, ਫ਼ੋਟੋਗਰਾਫ਼ੀ, ਪੋਸਟਰ ਮੇਕਿੰਗ, ਕਾਰਟੂਨਿੰਗ, ਕੋਲਾਜ ਬਣਾਉਣਾ, ਇੰਸਟਾਲੇਸ਼ਨ ਆਦਿ ਮੁਕਾਬਲਿਆਂ ਵਿਚ ਭਾਗ ਲਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਆਪਣੀ ਸੰਸਥਾ, ਸੂਬੇ ਅਤੇ ਕੌਮ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ | ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਜਗਪਾਲ ਸਿੰਘ ਨੇ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸੱਭਿਆਚਾਰਕ ਗਤੀਵਿਧੀਆਂ ਦੇ ਕਨਵੀਨਰ ਡਾ. ਸੀਮਾ ਰਾਣੀ, ਡਾ. ਅਵਨੀਤ ਕੌਰ, ਡਾ. ਮਨਪ੍ਰੀਤ ਕੌਰ, ਡਾ. ਰਮਣੀਕ ਕੌਰ, ਡਾ. ਰਿਤੂ ਰਾਣੀ, ਡਾ. ਹਰਗੁਣਪ੍ਰੀਤ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਪ੍ਰੋ. ਸ਼ਹਿਜੀਤ ਸਿੰਘ ਕੰਗ, ਪ੍ਰੋ. ਹਰਮਨਜੀਵਨਜੋਤ ਸਿੰਘ, ਪ੍ਰੋ. ਭਗਵੰਤ ਸਿੰਘ, ਪ੍ਰੋ. ਲਵਪ੍ਰੀਤ ਸਿੰਘ, ਪ੍ਰੋ. ਆਦਿਲ ਖਾਨ, ਪ੍ਰੋ. ਬਨਿੰਦਰ ਕੌਰ, ਪ੍ਰੋ. ਗੁਰਲੀਨ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ-ਮਾਨ ਅਗਲੀ ਖ਼ਬਰ ਅਕਾਲ ਅਕੈਡਮੀ ਤੇ ਅਕਾਲ ਕਾਲਜ ਖਮਾਣੋਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24