28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ-ਮਾਨ

Ad Position 21
No active advertisement
ਅਜੀਤ ਡੈਸਕ 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਮੁੱਚੇ ਪੰਜਾਬ ਦੇ ਨੰਬਰਦਾਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ਾਂ ਦੀ ਪੂਰਨ ਹਮਾਇਤ ਕਰਦਿਆਂ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ 'ਤੇ ਇਨ੍ਹਾਂ ਦੀਆਂ ਮੰਗਾਂ ਪੂਰਨ ਕਰਕੇ ਨੰਬਰਦਾਰਾਂ 'ਚ ਪਾਈ ਜਾਣ ਵਾਲੀ ਬੇਚੈਨੀ ਨੂੰ ਦੂਰ ਕਰਨ ਦੀ ਅਪੀਲ ਕੀਤੀ ਹੈ | ਸ. ਮਾਨ ਨੇ ਕਿਹਾ ਕਿ ਪਿੰਡਾਂ ਤੇ ਕਸਬਿਆਂ ਵਿਚ ਨੰਬਰਦਾਰੀ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਇਨਸਾਨ ਸਵੇਰ ਤੋਂ ਲੈ ਕੇ ਸ਼ਾਮ ਤੱਕ ਅਦਾਲਤਾਂ ਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ 'ਚ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹਨ, ਉੱਥੇ ਹੀ ਨੰਬਰਦਾਰ ਸਰਕਾਰ ਤੇ ਆਮ ਲੋਕਾਂ ਦਰਮਿਆਨ ਇਕ ਕੜੀ ਦਾ ਕੰਮ ਵੀ ਕਰਦੇ ਹਨ | ਪ੍ਰੰਤੂ ਉਨ੍ਹਾਂ ਦੀ ਮਿਹਨਤ ਅਤੇ ਭੱਜ ਦੌੜ ਦੀ ਬਦੌਲਤ ਉਨ੍ਹਾਂ ਨੂੰ ਮਿਲਣ ਵਾਲਾ ਮਿਹਨਤਾਨਾ ਬਹੁਤ ਹੀ ਘੱਟ ਅਤੇ ਉਹ ਵੀ ਸਮੇਂ ਸਿਰ ਨਹੀਂ ਦਿੱਤਾ ਜਾਂਦਾ | ਜਿਸ ਨਾਲ ਉਨ੍ਹਾਂ ਦੀਆਂ ਪਰਿਵਾਰਿਕ ਲੋੜਾਂ ਦੀ ਪੂਰਤੀ ਕਰਨੀ ਅਸੰਭਵ ਹੈ | ਇਸ ਲਈ ਜੋ ਨੰਬਰਦਾਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਮੁੱਚੇ ਪੰਜਾਬ ਵਿਚ ਰੋਸ ਧਰਨੇ ਦਿੱਤੇ ਜਾ ਰਹੇ ਹਨ, ਉਹ ਉਨ੍ਹਾਂ ਦੀ ਮਜਬੂਰੀ ਹੈ, ਅਸੀਂ ਇਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ 'ਚ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦੇ ਹਾਂ | ਸ. ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਗ਼ੌਰ ਕਰਕੇ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 4 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ <br/> ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਵਲੋਂ ਖੇਤਰੀ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ ਜਾਰੀ <br/>
Ad Position 24