28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 4 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਅਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ 5 ਨਵੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ 4 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸਜਾਇਆ ਜਾਵੇਗਾ, ਜੋ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਹਮਾਯੂੰਪੁਰ, ਜੀ.ਟੀ. ਰੋਡ ਬਾੜਾ ਤੋਂ ਹੁੰਦਾ ਹੋਇਆ ਵਾਪਸੀ ਤੇ ਸਰਹਿੰਦ ਬਸੀ ਰੋਡ ਤੋਂ ਆ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਆ ਕੇ ਸਮਾਪਤ ਹੋਵੇਗਾ | ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਸ਼ਹਿਰੀ ਖੇਤਰ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰੇ-ਮਾਨ
Ad Position 24