28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਿਪਟ ਕੰਪਨੀ ਵਲੋਂ ਪਿੰਡ ਭਾਂਬਰੀ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

Ad Position 21
No active advertisement
ਪਿੰਡ ਭਾਂਬਰੀ ਵਿਖੇ ਸਿਪਟ ਕੰਪਨੀ ਵਲੋਂ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਕੰਪਨੀ ਨੁਮਾਇੰਦੇ ਅਤੇ ਕਿਸਾਨ ਦਿਖਾਈ ਦਿੰਦੇ ਹੋਏ | ਅਜੀਤ ਤਸਵੀਰ <br/> 01-11-2025
ਖਮਾਣੋਂ, 31 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸਿਪਟ ਕੰਪਨੀ ਵਲੋਂ ਪਿੰਡ ਭਾਂਬਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਕੰਪਨੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੈਂਪ ਡਾ. ਸੁਰਜੀਤ ਸਿੰਘ ਸਾਬਕਾ ਸੀਨੀਅਰ ਵਿਗਿਆਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਦੌਰਾਨ ਕਿਸਾਨਾਂ ਨੂੰ ਹਾੜੀ ਦੀ ਮੁੱਖ ਫ਼ਸਲ ਕਣਕ 'ਚ ਖ਼ੁਰਾਕੀ ਤੱਤਾਂ ਦੀ ਘਾਟ ਦੀਆਂ ਨਿਸ਼ਾਨੀਆਂ ਅਤੇ ਉਨ੍ਹਾਂ ਦੇ ਪੂਰਤੀ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ | ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਕਿਸਾਨ ਬੇਲੋੜੀਆਂ ਖਾਦਾਂ ਦੀ ਵਰਤੋਂ ਨਾ ਕਰਨ, ਲੋੜ ਤੋਂ ਵੱਧ ਯੂਰੀਆ ਖਾਦ ਕਣਕ ਵਿਚ ਕੀੜੇ ਮਕੌੜੇ 'ਤੇ ਬਿਮਾਰੀਆਂ ਦੇ ਹਮਲੇ ਵਧਾਉਂਦਾ ਹੈ | ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਦੀਨ ਗੁੱਲੀ ਡੰਡੇ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਿਸਾਨ ਢੁਕਵੇਂ ਸਮੇਂ 'ਤੇ ਹੀ ਨਦੀਨ ਨਾਸ਼ਕ ਦੀ ਵਰਤੋਂ, ਰੋਕਥਾਮ ਕਰਨ ਲਈ ਸਹੀ ਨਿਊਜ਼ਲ ਸਪਰੇਅ ਪੰਪ ਦੀ ਵਰਤੋਂ ਕਰਨ | ਇਸ ਮੌਕੇ ਅਗਾਂਹ ਵਧੂ ਕਿਸਾਨ ਸੁਦਾਗਰ ਸਿੰਘ ਨੇ ਕਿਸਾਨਾਂ ਅਤੇ ਕੰਪਨੀ ਵਲੋਂ ਪਹੰੁਚੇ ਨੁਮਾਇੰਦਿਆਂ ਦਾ ਧੰਨਵਾਦ ਕੀਤਾ | ਇਸ ਦੌਰਾਨ ਜਸਵੀਰ ਸਿੰਘ ਸਕੱਤਰ, ਸਿਪਟ ਕੰਪਨੀ ਦੇ ਸੁਪਰਵਾਈਜ਼ਰ ਦਵਿੰਦਰ ਸਿੰਘ ਖਮਾਣੋਂ, ਜਗਤਾਰ ਸਿੰਘ, ਗੁਰਜੋਤ ਸਿੰਘ ਤੋਂ ਇਲਾਵਾ ਕਿਸਾਨ ਰਜਿੰਦਰ ਸਿੰਘ ਭਾਂਬਰੀ, ਹਰਨੇਕ ਸਿੰਘ, ਦਲਵੀਰ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਦਿਲਪ੍ਰੀਤ ਸਿੰਘ, ਅਮਰਪਾਲ ਸਿੰਘ, ਜਿੰਦਰ ਸਿੰਘ, ਸੰਨੀ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੀਰਮ ਦਾਸ ਪਬਲਿਕ ਸਕੂਲ 'ਚ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਸੀ. ਐਮ. ਦੀ ਯੋਗਸ਼ਾਲਾ ਤਹਿਤ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ <br/>
Ad Position 24