19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

2 ਨੂੰ ਤਰਨ ਤਾਰਨ ਵਿਖੇ ਪੈਨਸ਼ਨ ਬਹਾਲੀ ਰੋਸ ਰੈਲੀ 'ਚ ਕੀਤੀ ਜਾਵੇਗੀ ਸ਼ਮੂਲੀਅਤ-ਖੱਟੜਾ

Ad Position 21
No active advertisement
ਅਜੀਤ ਡੈਸਕ 02-11-2025
ਖਮਾਣੋਂ, 1 ਨਵੰਬਰ (ਮਨਮੋਹਣ ਸਿੰਘ ਕਲੇਰ)-ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ, ਸੂਬਾ ਮੁੱਖ ਸਲਾਹਕਾਰ ਅਨਿਰੁਧ ਮੌਦਗਿਲ ਅਤੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਦੀ ਰਹਿਨੁਮਾਈ ਹੇਠ ਕੀਤੀ ਗਈ | ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਰਗ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕਰ ਸਕੀ | 16 ਫ਼ੀਸਦੀ ਡੀ.ਏ. ਦੀਆਂ ਕਿਸ਼ਤਾਂ, ਬੰਦ ਕੀਤੇ ਪੇਂਡੂ ਤੇ ਬਾਰਡਰ ਏਰੀਆ ਭੱਤੇ, ਲੰਬੇ ਸਮੇਂ ਤੋਂ ਰੁਕੀਆਂ ਪ੍ਰਮੋਸ਼ਨਾਂ ਅਤੇ ਸਭ ਤੋਂ ਅਹਿਮ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ 'ਤੇ ਸਰਕਾਰ ਦੀ ਚੁੱਪੀ, ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਸਾਫ਼ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੇ ਜਾਰੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ 2 ਨਵੰਬਰ ਨੂੰ ਤਰਨਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ 'ਚ ਯੂਨੀਅਨ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਰੈਲੀ ਤੋਂ ਪਹਿਲਾਂ ਪੂਰੇ ਹਲਕੇ 'ਚ ਝੰਡਾ ਮਾਰਚ ਕਰਕੇ ਸਰਕਾਰ ਦੀਆਂ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟਾਇਆ ਜਾਵੇਗਾ | ਇਸ ਦੇ ਨਾਲ ਹੀ 25 ਨਵੰਬਰ ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਹੋਣ ਵਾਲੀ ਮਹਾਂ ਰੈਲੀ 'ਚ ਵੀ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਵਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ | ਇਸ ਮੌਕੇ ਸੂਬਾ ਆਗੂਆਂ ਨੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲੀ ਦੀ ਲੜਾਈ ਨੂੰ ਸਫਲ ਬਣਾਉਣ ਲਈ ਇਕਜੁੱਟ ਹੋ ਕੇ ਮੈਦਾਨ 'ਚ ਉੱਤਰਨ | ਇਸ ਮੌਕੇ ਵੱਖ-ਵੱਖ ਜ਼ਿਲਿ੍ਹਆਂ ਤੋਂ ਅਹੁਦੇਦਾਰ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਨੌਰ ਬਾਈਪਾਸ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਪਿਕਅਪ ਗੱਡੀ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਗਲੀ ਖ਼ਬਰ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਪੰਜਾਬੀਆਂ ਨੂੰ ਡੂੰਘਾ ਜ਼ਖ਼ਮ ਦਿੱਤਾ- ਭੁੱਟਾ
Ad Position 24