ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੈਸ਼ਨ 2025-26 ਦੇ ਖੇਤਰੀ ਯੁਵਕ ਮੇਲੇ (ਰੋਪੜ-ਫ਼ਤਹਿਗੜ੍ਹ ਸਾਹਿਬ ਖੇਤਰ) ਦੇ ਤੀਸਰੇ ਦਿਨ ਆਯੋਜਿਤ ਮੁਕਾਬਲਿਆਂ ਵਿਚ ਵੀ ਲਗਾਤਾਰ ਦਮਦਾਰ ਪ੍ਰਦਰਸ਼ਨ ਜਾਰੀ ਰਿਹਾ | ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਕਾਂਗੀ ਨਾਟਕ, ਮਮਿਕਰੀ, ਲੋਕ-ਗੀਤ, ਲੋਕ ਸਾਜ਼, ਫ਼ੋਕ ਆਰਕੈਸਟਰਾ, ਵਾਦ ਵਿਵਾਦ, ਭਾਸ਼ਣ ਕਲਾ, ਕਵਿ ਉਚਾਰਨ ਆਦਿ ਮੁਕਾਬਲਿਆਂ ਵਿਚ ਭਾਗ ਲਿਆ | ਜਿਨ੍ਹਾਂ ਦਾ ਨਤੀਜਾ-2 ਨਵੰਬਰ ਨੂੰ ਐਲਾਨਿਆ ਜਾਵੇਗਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਯੁਵਕ ਮੇਲੇ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਕਾਲਜ ਦੇ ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਜਗਪਾਲ ਸਿੰਘ ਨੇ ਯੁਵਕ ਮੇਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ | ਕਾਲਜ ਦੇ ਸਾਬਕਾ ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਹਰਮਿੰਦਰ ਸਿੰਘ ਤੇ ਸਾਬਕਾ ਪ੍ਰੋਫ਼ੈਸਰ ਡਾ. ਜਗਜੀਵਨ ਸਿੰਘ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਦੇ ਕਨਵੀਨਰ ਤੇ ਅਧਿਆਪਕ ਇੰਚਾਰਜ ਡਾ. ਕੁਲਦੀਪ ਕੌਰ, ਡਾ. ਸੀਮਾ ਰਾਣੀ, ਡਾ. ਨਵਜੀਤ ਕੌਰ, ਡਾ. ਨੈਨਾ ਖੁੱਲਰ, ਡਾ. ਗਗਨਦੀਪ ਸਿੰਘ, ਡਾ. ਪੁਸ਼ਪਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਹਰਵਿੰਦਰ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਭਗਵੰਤ ਸਿੰਘ, ਪ੍ਰੋ. ਬਿਕਰਮਜੀਤ ਸਿੰਘ, ਪ੍ਰੋ. ਜਸਪ੍ਰੀਤ ਸਿੰਘ, ਪ੍ਰੋ. ਹਰਦੀਪ ਸਿੰਘ, ਪ੍ਰੋ. ਆਦਿਲ ਖ਼ਾਨ ਅਤੇ ਪ੍ਰੋ. ਬੇਅੰਤ ਕੌਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |