20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਸੂਬੇ ਦੀ ਸ਼ਮੂਲੀਅਤ ਨੂੰ ਖ਼ਤਮ ਕਰਨਾ ਮੰਦਭਾਗਾ-ਚੇਅਰਮੈਨ ਢਿੱਲੋਂ

Ad Position 21
No active advertisement
ਅਜੀਤ ਡੈਸਕ 02-11-2025
ਫ਼ਤਹਿਗੜ੍ਹ ਸਾਹਿਬ, 1 ਨਵੰਬਰ (ਮਨਪ੍ਰੀਤ ਸਿੰਘ)- 'ਆਪ' ਦੇ ਸੂਬਾ ਸਪੋਕਸਪਰਸਨ ਤੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਾਰਟੀ ਆਗੂਆਂ ਤੇ ਵਲੰਟੀਅਰਜ਼ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਕੇ ਇਸ 'ਚੋਂ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਮੌਕੇ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਪੰਜਾਬ ਨੂੰ ਹਰ ਪਾਸੇ ਤੋਂ ਨੀਵਾਂ ਦਿਖਾਉਣ ਦਾ ਕੰਮ ਕਰ ਰਹੀ ਹੈ ਤੇ ਸੂਬੇ ਦੀ ਹਰ ਪਾਸੇ ਤੋਂ ਹਿੱਸੇਦਾਰੀ ਘਟਾ ਰਹੀ ਹੈ ਜੋ ਕਿ ਆਉਣ ਵਾਲੇ ਸਮੇਂ ਲਈ ਘਾਤਕ ਹੈ | ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਫੈਡਰਲ ਢਾਂਚੇ ਦਾ ਅਪਮਾਨ ਹੈ ਤੇ ਪੰਜਾਬ ਦੇ ਵਿੱਦਿਅਕ ਅਤੇ ਬੌਧਿਕ ਢਾਂਚੇ ਉੱਤੇ ਸਿੱਧੇ ਤੌਰ 'ਤੇ ਹਮਲਾ ਹੈ | ਉਹ ਵੀ 'ਪੰਜਾਬ ਦਿਵਸ' ਦੇ ਮੌਕੇ 'ਤੇ ਜਿਸ ਦੀ ਕਾਇਮੀ ਲਈ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬਿਨਾਂ ਪੰਜਾਬ ਦੀ ਪ੍ਰਵਾਹ ਕੀਤਿਆਂ ਇਹ ਇਕ-ਪਾਸੜ ਆਰਡੀਨੈਂਸ ਜਾਰੀ ਕਰਕੇ ਪੰਜਾਬ ਦੇ ਮਾਣਮੱਤੇ ਵਿਰਸੇ ਵਿਚੋਂ ਪੰਜਾਬ ਨੂੰ ਹੀ ਬਾਹਰ ਕੱਢ ਕੇ ਸੂਬੇ ਨੂੰ ਇਕ ਹੋਰ ਅਸਹਿ ਜ਼ਖ਼ਮ ਦਿੱਤਾ ਹੈ, ਜਿਸ ਨੂੰ ਪੰਜਾਬ ਦੇ ਲੋਕਾਂ ਦੁਆਰਾ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਵੀ ਅਪੀਲ ਕਰਦੇ ਹਨ, ਕਿ ਉਹ ਇਕੱਠੇ ਹੋਣ ਤੇ ਜਿੱਥੋਂ ਵੀ ਹੋ ਸਕੇ, ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਆਵਾਜ਼ ਚੁੱਕਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਨਿਰਮਲ ਸਿੰਘ ਸੀੜਾ, ਤਰਨਪਾਲ ਸਿੰਘ ਢਿੱਲੋਂ, ਮਾਸਟਰ ਸੰਤੋਖ ਸਿੰਘ, ਬਿਕਰਮਜੀਤ ਸਿੰਘ ਵਿੱਕੀ ਤਰਖਾਣ ਮਾਜਰਾ ਆਦਿ ਤੋਂ ਇਲਾਵਾ 'ਆਪ' ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਤੇ ਸ਼ਹੀਦੀ ਪੁਰਬ ਨੂੰ ਸਮਰਪਿਤ 5 ਦਿਨਾ ਗੁਰਮਤਿ ਸਮਾਗਮ ਸ਼ੁਰੂ ਅਗਲੀ ਖ਼ਬਰ ਖੇਤਰੀ ਯੁਵਕ ਮੇਲੇ ਦੇ ਤੀਸਰੇ ਦਿਨ ਵੀ ਦਮਦਾਰ ਰਿਹਾ ਮਾਤਾ ਗੁਜਰੀ ਕਾਲਜ ਦਾ ਪ੍ਰਦਰਸ਼ਨ
Ad Position 24