21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵਾਗਤ

Ad Position 21
No active advertisement
ਅਜੀਤ ਡੈਸਕ 02-11-2025
ਖਮਾਣੋਂ, 1 ਨਵੰਬਰ (ਮਨਮੋਹਣ ਸਿੰਘ ਕਲੇਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪਨੈਚਾਂ ਤੋਂ ਸਜਾਏ ਨਗਰ ਕੀਰਤਨ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪਹੁੰਚਣ 'ਤੇ ਮੈਨੇਜਰ ਸੁਖਦੇਵ ਸਿੰਘ ਕੋਟਾਂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਨਗਰ ਕੀਰਤਨ ਦਾ ਪਿੰਡ ਪੋਹਲੋ ਮਾਜਰਾ, ਸੰਘੋਲ, ਬਾਠਾਂ ਖ਼ੁਰਦ, ਬਾਠਾਂ ਕਲਾਂ, ਭਾਮੀਆਂ, ਨੰਗਲਾਂ ਆਦਿ ਪਿੰਡਾਂ 'ਚ ਵੀ ਇਸੇ ਤਰ੍ਹਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਸੁਖਦੇਵ ਸਿੰਘ ਕੋਟਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਉਨ੍ਹਾਂ ਨੂੰ ਸਨਮਾਨ ਦਿੱਤਾ | ਇਸ ਸਮੇਂ ਦਲਵੀਰ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਸਟੋਰ ਕੀਪਰ, ਬਰਿੰਦਰ ਸਿੰਘ, ਸੁਖਚੈਨ ਸਿੰਘ, ਬਲਵੀਰ ਸਿੰਘ ਮੁੱਖ ਗ੍ਰੰਥੀ, ਅਰਸ਼ਦੀਪ ਸਿੰਘ ਰਾਗੀ, ਰਜਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਪਿੰਡ ਪਨੈਚਾਂ, ਰਣਜੀਤ ਸਿੰਘ ਕਮੇਟੀ ਮੈਂਬਰ, ਸਤਨਾਮ ਸਿੰਘ ਗ੍ਰੰਥੀ ਅਤੇ ਸੰਗਤ ਮੌਜੂਦ ਰਹੀ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦੀ ਘਾਟ ਨੇ ਕਿਸਾਨਾਂ 'ਚ ਪੈਦਾ ਕੀਤੀ ਬੇਚੈਨੀ-ਐਡਵੋਕੇਟ ਧਾਰਨੀ ਅਗਲੀ ਖ਼ਬਰ ਮਨੀ ਚੋਪੜਾ ਤੇ ਜਤਿੰਦਰ ਸਿੰਘ ਮਿੱਡੂ ਖੇੜਾ ਵਲੋਂ ਜੂਨੀਅਰ ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ
Ad Position 24